69ਵੀਆਂ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼
ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 69ਵੀਆਂ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਵਿਧਾਇਕ ਸੇਖੋਂ ਨੇ ਖਿਡਾਰੀਆਂ ਨੂੰ ਖੇਡਾਂ ਨੂੰ ਸੱਚੀ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ...
Advertisement
ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 69ਵੀਆਂ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਵਿਧਾਇਕ ਸੇਖੋਂ ਨੇ ਖਿਡਾਰੀਆਂ ਨੂੰ ਖੇਡਾਂ ਨੂੰ ਸੱਚੀ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਅਮਰਦੀਪ ਸਿੰਘ ਪਰਮਾਰ, ਬੀ ਪੀ ਈ ਓ ਜਗਤਾਰ ਸਿੰਘ ਆਦਿ ਵੀ ਹਾਜ਼ਰ ਸਨ।
Advertisement
Advertisement