ਬਾਘਾ ਪੁਰਾਣਾ ਸਕੂਲ ਦੇ 7 ਸਕੂਲੀ ਬੱਚਿਆਂ ਦਾ ਸਨਮਾਨ
ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵੱਲੋਂ ਬਾਘਾਪੁਰਾਣਾ ਸਕੂਲ ਦੇ 7 ਬੱਚਿਆਂ ਦਾ ਸਨਮਾਨ ਕੀਤਾ ਗਿਆ। ਸਕੂਲ ਵਿੱਚ ਕਰਵਾਏ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਨਾਵਲਕਾਰ ਮਿੱਤਰ ਸੈਨ ਮੀਤ ਨੇ ਕੀਤੀ। ਸਮਾਗਮ ਵਿੱਚ ਪੰਜਾਬੀ ਅਖਬਾਰ ਯੂਐੱਸਏ ਦੇ ਸੰਪਾਦਕ ਸਤਿੰਦਰਜੀਤ ਸਿੰਘ...
Advertisement
ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵੱਲੋਂ ਬਾਘਾਪੁਰਾਣਾ ਸਕੂਲ ਦੇ 7 ਬੱਚਿਆਂ ਦਾ ਸਨਮਾਨ ਕੀਤਾ ਗਿਆ। ਸਕੂਲ ਵਿੱਚ ਕਰਵਾਏ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਨਾਵਲਕਾਰ ਮਿੱਤਰ ਸੈਨ ਮੀਤ ਨੇ ਕੀਤੀ। ਸਮਾਗਮ ਵਿੱਚ ਪੰਜਾਬੀ ਅਖਬਾਰ ਯੂਐੱਸਏ ਦੇ ਸੰਪਾਦਕ ਸਤਿੰਦਰਜੀਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮਿੱਤਰ ਸੈਨ ਮੀਤ ਨੇ ਹੋਣਹਾਰ ਬੱਚਿਆਂ ਏਕਮਪ੍ਰੀਤ ਕੌਰ, ਕਿਰਨਦੀਪ ਕੌਰ, ਮਨਿੰਦਰ ਸਿੰਘ, ਮਨਪ੍ਰੀਤ ਕੌਰ, ਨਿਸ਼ਾ ਰਾਣੀ ਨੂੰ ਪੰਜਾਬੀ ਦੀ ਸੁੰਦਰ ਲਿਖਾਈ ਜਦਕਿ ਲਵੀ ਕੁਮਾਰ ਨੂੰ ਢੋਲੀ ਅਤੇ ਗੁਰਸਾਂਝ ਕਰੜਾ ਨੂੰ ਗਿੱਧੇ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ। ਮਿੱਤਰ ਸੈਨ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਪੰਜਾਬੀ ਸਾਹਿਤ ਨੂੰ ਉਤਸ਼ਾਹਤ ਕਰਨਾ ਹੈ। ਮੁੱਖ ਮਹਿਮਾਨ ਨੇ ਸਕੂਲ ਨੂੰ 21000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ।
Advertisement
Advertisement