DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਉੱਘੇ ਨਾਟਕਕਾਰ ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

ਪ੍ਰੋ. ਔਲਖ ਨੇ ਆਪਣੇ ਨਾਟਕਾਂ ਰਾਹੀਂ ਕਿਰਤੀਆਂ ਅਤੇ ਨਿਮਨ ਕਿਸਾਨੀ ਦੀ ਬਾਤ ਪਾਈ: ਤੇਜਿੰਦਰ ਕੌਰ
  • fb
  • twitter
  • whatsapp
  • whatsapp
featured-img featured-img
ਮਾਨਸਾ ਵਿਚ ਮਰਹੂਮ ਨਾਟਕਕਾਰ ਅਜਮੇਰ ਔਲਖ ਦਾ ਜਨਮ ਦਿਨ ਮਨਾਉਂਦੇ ਹੋਏ ਅਧਿਕਾਰੀ।
Advertisement

ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵੱਲੋਂ ਉੱਘੇ ਮਰਹੂਮ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੇ 83ਵੇਂ ਜਨਮ ਦਿਨ ਨੂੰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇੰਚਾਰਜ ਪ੍ਰਿੰਸੀਪਲ ਡਾ. ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।

ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਕਿਹਾ ਕਿ ਪ੍ਰੋ. ਅਜਮੇਰ ਸਿੰਘ ਔਲਖ ਪੰਜਾਬੀ ਦੇ ਅਜਿਹੇ ਨਾਟਕਕਾਰ ਹੋਏ ਹਨ, ਜਿਨ੍ਹਾਂ ਨੇ ਆਪਣੇ ਨਾਟਕਾਂ ਰਾਹੀਂ ਕਿਰਤੀਆਂ ਅਤੇ ਨਿਮਨ ਕਿਸਾਨੀ ਦੀ ਬਾਤ ਪਾਈ ਹੈ। ਉਨ੍ਹਾਂ ਕਿਹਾ ਕਿ ਸੌਖੀ, ਸਹਿਜ ਭਾਸ਼ਾ ਅਤੇ ਸਾਦੇ ਰੰਗਮੰਚ ਨਾਲ ਲੋਕਾਂ ਦੇ ਦੁੱਖਾਂ-ਸੁੱਖਾਂ ਦੀ ਗੱਲ ਕਰਨ ਵਾਲੇ ਨਾਟਕਕਾਰ ਔਲਖ ਸਦਾ ਲੋਕਾਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ।

Advertisement

ਪ੍ਰੋ. ਸੁਖਦੀਪ ਸਿੰਘ ਨੇ ਨਾਟਕਕਾਰ ਅਜਮੇਰ ਸਿੰਘ ਔਲਖ ਦੇ ਜੀਵਨ ਅਤੇ ਰਚਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਹਾਰੇ ਹੋਏ ਲੋਕਾਂ ਨਾਲ ਖੜ੍ਹਦਿਆਂ ਉਨ੍ਹਾਂ ਨੂੰ ਰੌਸ਼ਨ ਰਾਹ ਦਿੱਤਾ। ਉਨ੍ਹਾਂ ਕਿਹਾ ਕਿ ਅਜਮੇਰ ਸਿੰਘ ਔਲਖ ਦੀ ਸ਼ਖ਼ਸੀਅਤ ਦੀ ਇਹ ਖਾਸੀਅਤ ਸੀ, ਕਿ ਉਹ ਵਿਸ਼ੇਸ਼ ਹੁੰਦੇ ਹੋਏ ਵੀ ਸਾਧਾਰਨ ਬਣੇ ਰਹਿੰਦੇ ਸਨ। ਉਨ੍ਹਾਂ ਆਪ ਕਦੇ ਮਾਣ ਨਹੀਂ ਸਨ ਕਰਦੇ, ਪਰ ਦੂਜਿਆਂ ਦਾ ਮਾਣ ਹਮੇਸ਼ਾ ਵਧਾ ਦਿੰਦੇ। ਗ਼ਰੀਬ ਕਿਸਾਨ ਮੁਜ਼ਾਰੇ ਪਰਿਵਾਰ ਵਿੱਚ ਜਨਮੇ ਅਜਮੇਰ ਔਲਖ ਨੇ ਗਰੀਬ ਕਿਸਾਨੀ ਦੀਆਂ ਮੁਸ਼ਕਲਾਂ ਨੂੰ ਆਪਣੇ ਪਿੰਡੇ ’ਤੇ ਹੰਢਾਇਆ ਹੈ, ਜਗੀਰਦਾਰਾਂ ਦੇ ਜਬਰ ਦਾ ਸੇਕ ਝੱਲਿਆ ਹੈ। ਇਸੇ ਕਰਕੇ ਇਨ੍ਹਾਂ ਦੇ ਨਾਟਕ ਹਰ ਬੰਦੇ ਨੂੰ ਆਪਣੀ ਹੀ ਕਹਾਣੀ ਲਗਦੇ ਸਨ। ਭਾਸ਼ਾ ਵਿਭਾਗ ਵੱਲੋਂ ਕਾਲਜ ਦੇ ਪੰਜਾਬੀ ਵਿਭਾਗ ਲਈ ਰਸਲੇ ਜਨ ਸਾਹਿਤ ਦਾ ਅੰਮ੍ਰਿਤਾ ਪ੍ਰੀਤਮ ਯਾਦਗਾਰੀ ਅੰਕ ਭੇਟ ਕੀਤਾ ਗਿਆ।

ਇਸ ਮੌਕੇ ਪ੍ਰੋ. ਸੁਖਦੀਪ ਸਿੰਘ, ਡਾ. ਸੁਪਨਦੀਪ ਕੌਰ, ਡਾ. ਸੀਮਾ ਜਿੰਦਲ, ਡਾ. ਅਜਮੀਤ ਔਲਖ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਕੁਲਦੀਪ ਵੜੈਚ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਜੋਤੀ, ਅਰਸ਼ਦੀਪ ਸਿੰਘ, ਸਰਬਜੀਤ ਸਿੰਘ, ਜਗਰਾਜ ਸਿੰਘ ਅਤੇ ਓਮ ਪ੍ਰਕਾਸ਼ ਨੇ ਵੀ ਸ਼ਿਰਕਤ ਕੀਤੀ।

Advertisement
×