DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ ਦੇ ਰਾਜ ’ਚ 90 ਪੇਪਰ ਲੀਕ ਹੋਏ: ਮਹਿੰਦਰਾ

ਇੱਥੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ਵਿੱਚ ਲਗਾਤਾਰ ਪੇਪਰ ਲੀਕ ਹੋਣ ਦਾ ਮੁੱਦਾ ਕੋਈ ਸਿਆਸੀ ਮੁੱਦਾ ਨਹੀਂ ਹੈ,...

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਆਗੂ ਮੋਹਿਤ ਮਹਿੰਦਰਾ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ।
Advertisement

ਇੱਥੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ਵਿੱਚ ਲਗਾਤਾਰ ਪੇਪਰ ਲੀਕ ਹੋਣ ਦਾ ਮੁੱਦਾ ਕੋਈ ਸਿਆਸੀ ਮੁੱਦਾ ਨਹੀਂ ਹੈ, ਸਗੋਂ ਇਹ ਇੱਕ ਵੱਡਾ ਘਪਲਾ ਹੈ, ਜਿਹੜਾ ਪੂਰਾ ਯੋਜਨਾਬੱਧ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਦੇ ਪਿੱਛੇ ਭਾਜਪਾ ਦਾ ਹੱਥ ਦੱਸਿਆ। ਮੋਹਿਤ ਮਹਿੰਦਰਾ ਨੇ ਕਿਹਾ ਕਿ ਪੇਪਰ ਲੀਕ ਦਾ ਮੁੱਦਾ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨੇ ਆਪਣੇ ਹੱਥ ਵਿੱਚ ਲੈ ਕੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਇੱਕ ਵੱਡੀ ਲੜਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਦੇਸ਼ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਲੈ ਕੇ ਹੁਣ ਤੱਕ 90 ਪੇਪਰ ਲੀਕ ਹੋਏ ਹਨ। ਐਨੀ ਵੱਡੀ ਗਿਣਤੀ ਵਿੱਚ ਪੇਪਰ ਲੀਕ ਹੋਣ ਤੋਂ ਸਪੱਸ਼ਟ ਹੈ ਕਿ ਇਹ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਹਨ, ਬਲਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਇੱਕ ਵੱਡਾ ਧੋਖਾ ਹੈ। ਮੋਹਿਤ ਮਹਿੰਦਰਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਇਹ ਲੜਾਈ ਸਮੁੱਚੇ ਨੌਜਵਾਨ ਵਰਗ ਦੇ ਭਵਿੱਖ ਲਈ ਲੜਾਈ ਹੈ, ਜਿਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਅੱਗੇ ਆਉਣ। ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਭਾਜਪਾ ਮੁਲਕ ਦੇ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਮੁੱਦੇ ’ਤੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਕਿਸੇ ਵੀ ਸੱਦੇ ਤਹਿਤ ਲੜਾਈ ਲੜਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਹਮੇਸ਼ਾ ਤਿਆਰ-ਬਰ-ਤਿਆਰ ਹੈ।

Advertisement
Advertisement
×