ਪੱਤਰ ਪ੍ਰੇਰਕ
ਬਰੇਟਾ, 22 ਫਰਵਰੀ
ਇਥੇ ਆਸਰਾ ਫਾਊਂਡੇਸ਼ਨ ਬਰੇਟਾ ਵੱਲੋਂ ਪਿੰਡ ਕਾਹਨਗੜ੍ਹ ਵਿੱਚ ਇਕ ਬਲੱਡ ਕੈਂਪ ਲਾਇਆ ਗਿਆ, ਜਿਸ ਵਿਚ 94 ਯੂਨਿਟ ਖੂਨਦਾਨ ਕੀਤਾ ਗਿਆ। ਇਹ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੇ ਲੜੀਵਾਰ ਅਖੰਡ ਪਾਠ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਲੱਡ ਬੈਂਕ ਬਠਿੰਡਾ ਦੀ ਟੀਮ ਵੱਲੋਂ ਡਾ. ਰਿਤਿਕਾ ਦੀ ਅਗਵਾਈ ਹੇਠ ਲਾਇਆ ਗਿਆ। ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਾ. ਗੁਲਾਬ ਸਿੰਘ ਕਾਹਨਗੜ੍ਹ ਕੈਸ਼ੀਅਰ ਆਸਰਾ ਫਾਊਂਡੇਸ਼ਨ ਅਤੇ ਹਰਮਨ ਸਿੰਘ ਵੱਲੋਂ ਖ਼ੂਨਦਾਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਗਿਆ ਕਿ ਸਾਨੂੰ ਖ਼ੂਨਦਾਨ ਕਰਨ ਵੇਲੇ ਬਿਲਕੁਲ ਡਰਨ ਦੀ ਲੋੜ ਨਹੀਂ ਕਿਉਂਕਿ ਦਾਨ ਦਿੱਤਾ ਖੂਨ 24 ਘੰਟਿਆਂ ਦੇ ਵਿੱਚ ਪੂਰਾ ਹੋ ਜਾਂਦਾ ਹੈ। ਸਰਪੰਚ ਸੱਤਪਾਲ ਸਿੰਘ ਕਾਹਨਗੜ੍ਹ ਅਤੇ ਬਾਬਾ ਜਸਵੀਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਵੱਲੋਂ ਆਸਰਾ ਫਾਊਂਡੇਸ਼ਨ ਬਰੇਟਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਕਰਮਜੀਤ ਸਿੰਘ, ਹਰਪਾਲ ਸਿੰਘ ਯਾਦਵ, ਜਸਕਰਨ ਸਿੰਘ ਨੰਬਰਦਾਰ, ਹਰਬੰਸ ਸਿੰਘ, ਬਲਵੀਰ ਸਿੰਘ, ਤੋਂ ਇਲਾਵਾ ਆਸਰਾ ਫਾਊਂਡੇਸ਼ਨ ਬਰੇਟਾਂ ਦੀ ਸਾਰੀ ਟੀਮ ਹਾਜ਼ਰ ਸੀ।