ਸਰਦੂਲਗੜ੍ਹ ’ਚ ਅਕਾਲੀ ਦਲ ਨੂੰ ਝਟਕਾ: ਟਾਂਡੀਆ ਪਰਿਵਾਰ ਆਪ ਵਿੱਚ ਸ਼ਾਮਲ
ਜੋਗਿੰਦਰ ਸਿੰਘ ਮਾਨ ਮਾਨਸਾ, 18 ਮਈ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਦੇ ਗੜ੍ਹ ਵਿੱਚ ਸੰਨ੍ਹ ਲਾਈ ਹੈ। “ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ...
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 18 ਮਈ
Advertisement
ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਦੇ ਗੜ੍ਹ ਵਿੱਚ ਸੰਨ੍ਹ ਲਾਈ ਹੈ। “ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਵਿੱਚ ਸਾਬਕਾ ਐੱਸਜੀਪੀਸੀ ਮੈਂਬਰ ਅਤੇ 25 ਸਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਰਹੇ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦੇ ਪਰਿਵਾਰ ਸਮੇਤ ਸੈਂਕੜੇ ਵਿਅਕਤੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਟਾਂਡੀਆ ਪਰਿਵਾਰ ਵਿਚ ਇਹ ਵੇਲੇ ਗੁਰਨਾਮ ਸਿੰਘ ਟਾਂਡੀਆਂ ਸਾਬਕਾ ਸਰਪੰਚ ਪਰਿਵਾਰ ਦੇ ਮੁਖੀ ਹਨ, ਜਿਨ੍ਹਾਂ ਨੇ ਗੁਰਮੀਤ ਸਿੰਘ ਖੁੱਡੀਆਂ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਦਾ ਘਰ ਪਹੁੰਚਣ ਉਪਰ ਸਵਾਗਤ ਕੀਤਾ।
Advertisement
×