ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਹੋਕਾ
ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਿਰਤੀ ਵਿਰੋਧੀ ਕਰਾਰ; ਨਾਟਕ ‘ਜੇ ਅਸੀਂ ਚੁੱਪ ਰਹੇ’ ਖੇਡਿਆ
ਟਰੇਡ ਯੂਨੀਅਨ ਕੌਂਸਲ ਜ਼ੀਰਾ ਵੱਲੋਂ ਪ੍ਰਧਾਨ ਤਰਸੇਮ ਸਿੰਘ ਹਰਾਜ ਦੀ ਪ੍ਰਧਾਨਗੀ ਹੇਠ ਮੋਤੀ ਬਾਗ ਪਾਰਕ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ, ਮਾਸਟਰ ਬਚਿੱਤਰ ਸਿੰਘ ਗਿੱਲ ਅਤੇ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਸਮੇਤ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਭਾਰਤੀ ਸੱਤਾ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਫ਼ਿਰਕੂ ਤਾਕਤਾਂ ਮਜ਼ਦੂਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਦੱਸਦਿਆਂ ਤਿੱਖੀ ਨਿਖੇਧੀ ਕੀਤੀ। ਇਸ ਮੌਕੇ ਮੰਡੀ ਮੁੱਲਾਂਪੁਰ ਦੀ ਟੀਮ ਵੱਲੋਂ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ਹੇਠ ਕੋਰੀਓਗ੍ਰਾਫੀ ‘ਜੰਗ ਕੌਣ ਲੈ ਆਇਆ’ ਅਤੇ ਨਾਟਕ ‘ਜੇ ਅਸੀਂ ਚੁੱਪ ਰਹੇ’ ਪੇਸ਼ ਕਰ ਕੇ ਸਰੋਤਿਆਂ ਨੂੰ ਸੋਚਣ ਲਈ ਮਜਬੂਰ ਕੀਤਾ। ਮੁਖਤਿਆਰ ਸਿੰਘ ਜਫਰ ਦੇ ਢਾਡੀ ਜਥੇ ਨੇ ਸ਼ਹੀਦਾਂ ਦੀਆਂ ਵਾਰਾਂ ਸੁਣਾਈਆਂ। ਸਟੇਜ ਦੀ ਕਾਰਵਾਈ ਬਲਦੇਵ ਰਾਜ ਗਾਦੜੀਵਾਲਾ ਨੇ ਨਿਭਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ, ਗਿੰਨੀ ਸੋਢੀਵਾਲਾ, ਧਰਮਪਾਲ, ਖਜ਼ਾਨਚੀ ਹਰਨੇਕ ਸਿੰਘ, ਨਛੱਤਰ ਸਿੰਘ, ਕਾਮਰੇਡ ਕਸ਼ਮੀਰ ਸਿੰਘ, ਕਾਮਰੇਡ ਕੁਲਵੰਤ ਸਿੰਘ, ਮਲਕੀਤ ਸਿੰਘ ਗਾਦੜੀਵਾਲਾ, ਅੰਗਰੇਜ਼ ਸਿੰਘ ਅਟਵਾਲ, ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਚਮਕੌਰ ਸਿੰਘ ਸਰਾਂ, ਸੇਵਾਮੁਕਤ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ, ਸੇਵਾਮੁਕਤ ਨਾਇਬ ਤਹਿਸੀਲਦਾਰ ਮਲੂਕ ਸਿੰਘ, ਐਕਸੀਅਨ ਸੁਦਾਗਰ ਸਿੰਘ, ਹਰਬੰਸ ਸਿੰਘ ਸੇਖਾ, ਪ੍ਰਤਾਪ ਸਿੰਘ ਹੀਰਾ, ਬਲਵਿੰਦਰ ਕੌਰ ਲਹੁਕਾ, ਪਿਆਰ ਕੌਰ, ਹਰਪ੍ਰੀਤ ਕੌਰ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ, ਨਸੀਬ ਕੌਰ, ਤ੍ਰਿਪਤ ਕਾਲੀਆ ਤੇ ਹੋਰ ਹਾਜ਼ਰ ਸਨ।

