DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜ਼ਮੀਨਾਂ ਦੀ ਰਾਖੀ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ

‘ਜ਼ਮੀਨਾਂ ਬਚਾਓ’ ਘੋਲ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ ਬਰਸੀ ਮਨਾਈ

  • fb
  • twitter
  • whatsapp
  • whatsapp
featured-img featured-img
ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ ਬਰਸੀ ਮੌਕੇ ਜੁੜਿਆ ਇਕੱਠ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਮਹਿਲ ਕਲਾਂ ਬਲਾਕ ਕਮੇਟੀ ਦੀ ਅਗਵਾਈ ਹੇਠ ‘ਜ਼ਮੀਨਾਂ ਬਚਾਓ’ ਘੋਲ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ 15ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਹਮੀਦੀ ਵਿੱਚ ਸ਼ਰਧਾ ਅਤੇ ਜੋਸ਼ ਨਾਲ ਮਨਾਈ ਗਈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾਈ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸਾਲ 2011 ਦੇ ਗੋਬਿੰਦਪੁਰਾ ਸੰਘਰਸ਼ ਨੂੰ ਯਾਦ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਹਮੀਦੀ ਦੀ ਸ਼ਹਾਦਤ ਦੇ ਸਿੱਟੇ ਵਜੋਂ ਕਿਸਾਨਾਂ ਦੀ ਜ਼ਮੀਨ ਵਾਪਸ ਕਰਵਾਉਣ ਵਿੱਚ ਇਤਿਹਾਸਕ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਜੋਕੇ ਸਮੇਂ ਵਿੱਚ ਵੀ ਸਰਕਾਰਾਂ ਵੱਲੋਂ ਲੈਂਡ ਪੂਲਿੰਗ ਵਰਗੀਆਂ ਨੀਤੀਆਂ ਰਾਹੀਂ ਕਾਰਪੋਰੇਟ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਹਜ਼ਾਰਾਂ ਏਕੜ ਜ਼ਮੀਨ ਐਕੁਆਇਰ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਆਗੂਆਂ ਨੇ ਸ਼ਹੀਦ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਵੋਟ ਪਾਰਟੀਆਂ ਤੋਂ ਆਸ ਛੱਡ ਕੇ ਪਰਿਵਾਰਾਂ ਸਮੇਤ ਜਥੇਬੰਦ ਹੋ ਕੇ ਹੱਕਾਂ ਅਤੇ ਜ਼ਮੀਨਾਂ ਦੀ ਰਾਖੀ ਕਰਨ ਦਾ ਸੱਦਾ ਦਿੱਤਾ। ਸਮਾਗਮ ਵਿੱਚ ਹਾਜ਼ਰ ਕਿਸਾਨਾਂ ਅਤੇ ਔਰਤਾਂ ਨੇ ਪ੍ਰਣ ਕੀਤਾ ਕਿ ਕਿਸੇ ਵੀ ਕਿਸਾਨ ਦੀ ਜ਼ਮੀਨ ਸਹਿਮਤੀ ਤੋਂ ਬਿਨਾਂ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਰਾਮ ਸਿੰਘ ਹਠੂਰ, ਹਰਵੰਸ ਸਿੰਘ ਘਣੀਆਂ ਅਤੇ ਰੂਪ ਸਿੰਘ ਧੌਲਾ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜੱਜ ਸਿੰਘ ਗਹਿਲ, ਬਲੌਰ ਸਿੰਘ ਛੰਨਾ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ ਵਜੀਦਕੇ, ਮਾਨ ਸਿੰਘ ਗੁਰਮ, ਨਿਰਪਜੀਤ ਸਿੰਘ ਬਡਬਰ, ਜਰਨੈਲ ਸਿੰਘ ਜਵੰਧਾ, ਤੋਂ ਇਲਾਵਾ ਔਰਤ ਆਗੂ ਬਿੰਦਰ ਪਾਲ ਕੌਰ ਭਦੌੜ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਨਸ਼ੀਬ ਕੌਰ, ਪਰਮਜੀਤ ਕੌਰ, ਰਾਜਿੰਦਰ ਕੌਰ ਹਮੀਦੀ ਆਦਿ ਆਗੂ ਹਾਜ਼ਰ ਸਨ।

Advertisement
Advertisement
×