DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Comrade Jangir Singh Joga death anniversary: ਫ਼ਿਰਕੂ ਤਾਕਤਾਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

ਪਰਜਾ ਮੰਡਲ ਲਹਿਰ ਦੇ ਮੋਢੀ ਕਾਮਰੇਡ ਜੰਗੀਰ ਸਿੰਘ ਦੀ ਬਰਸੀ ਮਨਾਈ

  • fb
  • twitter
  • whatsapp
  • whatsapp
featured-img featured-img
ਕਾਮਰੇਡ ਜੰਗੀਰ ਸਿੰਘ ਜੋਗਾ ਦੀ ਬਰਸੀ ਵਿੱਚ ਸ਼ਾਮਲ ਸ਼ਖ਼ਸੀਅਤਾਂ।
Advertisement

ਪਰਜਾ ਮੰਡਲ ਲਹਿਰ ਦੇ ਮੋਢੀ ਕਾਮਰੇਡ ਜੰਗੀਰ ਸਿੰਘ ਜੋਗਾ ਦੀ ਅੱਜ 24ਵੀਂ ਬਰਸੀ ਉਨ੍ਹਾਂ ਦੇ ਪਿੰਡ ਜੋਗਾ ਵਿੱਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਮਨਾਈ ਗਈ। ਝੰਡਾਂ ਲਹਿਰਾਊੁਣ ਦੀ ਰਸਮ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ, ਕਾਮਰੇਡ ਨਿਰਮਲ ਸਿੰਘ ਧਾਲੀਵਾਲ ਅਤੇ ਨਗਰ ਪੰਚਾਇਤ ਜੋਗਾ ਸਾਬਕਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਜੋਗਾ ਵੱਲੋਂ ਨਿਭਾਈ ਗਈ। ਬਰਸੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਾਮਰੇਡ ਜੰਗੀਰ ਸਿੰਘ ਜੋਗਾ ਵਰਗੇ ਸ਼ਹੀਦਾਂ ਦੀ ਸੋਚ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਉਨ੍ਹਾਂ ਕਿਹਾ ਫਿਰਕੂ ਤਾਕਤਾਂ ਦੇਸ਼ ਦੇ ਭਾਈਚਾਰੇ ਨੂੰ ਵੰਡਣ ਵਿੱਚ ਲੱਗੀਆਂ ਹੋਈਆਂ ਹਨ, ਜਿੰਨਾਂ ਨੂੰ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘ ਪਰਿਵਾਰ ਵੱਲੋਂ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਰੋਕਣ ਲਈ ਜਮਹੂਰੀ ਸ਼ਕਤੀਆਂ ਅਤੇ ਧਰਮ ਨਿਰਪੱਖ ਤਾਕਤਾਂ ਨੂੰ ਇੱਕਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੇ ਰਾਹ ਪੈ ਚੁੱਕੀ ਹੈ ਅਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੇਘ ਰਾਜ ਰੱਲਾ ਦੀ ਨਾਟਕ ਟੀਮ ਵੱਲੋਂ ਕੋਰੀਓਗਰਾਫ਼ੀਆਂ ਤੇ ਇਨਕਲਾਬੀ ਨਾਟਕ ਪੇਸ਼ ਕੀਤੇ ਗਏ। ਮਾਸਟਰ ਰੇਵਤੀ ਪ੍ਰਸ਼ਾਦ ਦੇ ਜਥੇ ਨੇ ਕਵੀਸ਼ਰੀਆਂ ਪੇਸ਼ ਕੀਤੀਆਂ। ਮੰਚ ਸੰਚਾਲਨ ਮੇਘ ਰਾਜ ਰੱਲਾ ਨੇ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਬਲਕੌਰ ਸਿੰਘ ਮੂਸੇਵਾਲਾ, ਕਾਮਰੇਡ ਕ੍ਰਿਸ਼ਨ ਚੌਹਾਨ, ਦਰਸ਼ਨ ਸਿੰਘ ਜੋਗਾ, ਮਾਸਟਰ ਸੁਖਦੇਵ ਸਿੰਘ ਰਿਖੀ, ਸਾਬਕਾ ਸਰਪੰਚ ਚਰਨਜੀਤ ਸਿੰਘ ਮਾਖਾ ਚਹਿਲਾਂ, ਨਗਰ ਪੰਚਾਇਤ ਜੋਗਾ ਦੇ ਸਾਬਕਾ ਪ੍ਰਧਾਨ ਕਾਮਰੇਡ ਮੇਘਾ ਸਿੰਘ ਜੋਗਾ ਨੇ ਵੀ ਸੰਬੋਧਨ ਕੀਤਾ। ਨਗਰ ਪੰਚਾਇਤ ਜੋਗਾ ਦੇ ਸਾਬਕਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਜੋਗਾ ਨੇ ਧੰਨਵਾਦ ਕੀਤਾ।

Advertisement
Advertisement
×