ਗਿੱਦੜਬਾਹਾ ਵਿਚ ਐੱਲਪੀਜੀ ਸਿਲੰਡਰ ਵਾਲੀ ਕਾਰ ਨੂੰ ਅੱਗ : The Tribune India

ਗਿੱਦੜਬਾਹਾ ਵਿਚ ਐੱਲਪੀਜੀ ਸਿਲੰਡਰ ਵਾਲੀ ਕਾਰ ਨੂੰ ਅੱਗ

ਗਿੱਦੜਬਾਹਾ ਵਿਚ ਐੱਲਪੀਜੀ ਸਿਲੰਡਰ ਵਾਲੀ ਕਾਰ ਨੂੰ ਅੱਗ

ਗਿੱਦੜਬਾਹਾ ਵਿੱਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ ਸੜ ਰਹੀ ਕਾਰ।

ਦਵਿੰਦਰ ਮੋਹਨ ਬੇਦੀ

ਗਿੱਦੜਬਾਹਾ, 30 ਨਵੰਬਰ

ਇਥੇ ਮਲੋਟ ਰੋਡ ’ਤੇ ਇਕ ਕਾਰ ਵਿੱਚ ਫਿੱਟ ਕੀਤੇ ਐੱਲਪੀਜੀ ਗੈਸ ਸਿਲੰਡਰ ਨੂੰ ਅਚਾਨਕ ਅੱਗ ਗਈ, ਜਿਸ ਕਾਰਨ ਇਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਇਲਾਜ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਪਿੰਡ ਪਿਓਰੀ ਦਾ ਰਹਿਣ ਵਾਲਾ ਜਸਪਾਲ ਸਿੰਘ ਡੀਏਵੀ ਪਬਲਿਕ ਸਕੂਲ ਗਿੱਦੜਬਾਹਾ ਵਿਚ ਨੌਵੀਂ ਜਮਾਤ ਵਿਚ ਪੜ੍ਹਦੇ ਆਪਣੇ ਲੜਕੇ ਅਰਸ਼ਦੀਪ ਸਿੰਘ ਨੂੰ ਸਕੂਲ ਛੱਡ ਕੇ ਪਰਤ ਰਿਹਾ ਸੀ। ਜਦੋਂ ਉਸ ਦੀ ਕਾਰ ਵਰਧਮਾਨ ਢਾਬੇ ਨੇੜੇ ਪੁੱਜੀ ਤਾਂ ਉਸ ਦੀ ਕਾਰ ਵਿੱਚ ਅਚਾਨਕ ਅੱਗ ਲੱਗ ਗਈ ਤੇ ਦੇਖਦੇ ਹੀ ਦੇਖਦੇ ਕਾਰ ਸੜ ਕੇ ਸੁਆਹ ਹੋ ਗਈ। ਇਸ ਦੌਰਾਨ ਕਾਰ ਚਾਲਕ ਜਸਪਾਲ ਸਿੰਘ ਕਾਰ ਵਿਚੋਂ ਬਾਹਰ ਆਉਣ ਵਿੱਚ ਸਫ਼ਲ ਹੋ ਗਿਆ ਪਰੰਤੂ ਉਸ ਦਾ ਚਿਹਰਾ ਅਤੇ ਦੋਵੇਂ ਬਾਹਾਂ ਬੁਰੀ ਤਰ੍ਹਾਂ ਸੜ ਗਈਆਂ। ਪ੍ਰਤੱਖਦਰਸ਼ੀਆਂ ਨੇ ਉਸ ਨੂੰ ਤੁਰੰਤ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਮੌਕੇ ਫਾਇਰ ਬ੍ਰਿਗੇਡ ਦੇ ਅਮਲੇ ਭੁਪਿੰਦਰ ਸਿੰਘ, ਕੰਵਲਜੀਤ ਸਿੰਘ ਢਿੱਲੋਂ ਅਤੇ ਨੋਵਲ ਸਿੰਘ ਨੇ ਕਰੀਬ ਅੱਧੇ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਸਬੰਧੀ ਐੱਸਐੱਮਓ ਡਾ. ਰਸ਼ਮੀ ਚਾਵਲਾ ਨੇ ਦੱਸਿਆ ਕਿ ਜਸਪਾਲ ਸਿੰਘ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All