ਫ਼ਰੀਦਕੋਟ: ਸਿਟੀ ਪੁਲੀਸ ਫਰੀਦਕੋਟ ਨੇ ਸਥਾਨਥ ਕੇਂਦਰੀ ਮਾਡਰਨ ਜੇਲ੍ਹ ਦੇ ਤਿੰਨ ਹਵਾਲਾਤੀਆਂ ਖ਼ਿਲਾਫ਼ ਕਥਿਤ ਗੈਰ-ਕਾਨੂੰਨੀ ਤਰੀਕੇ ਨਾਲ ਜੇਲ੍ਹ ਵਿੱਚ ਮੋਬਾਈਲ ਫੋਨ ਰੱਖਣ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਬਦੁਲ ਰਹਿਮਾਨ, ਧਰਮਿੰਦਰ ਸਿੰਘ ਅਤੇ ਸਿਮਰਜੀਤ ਸਿੰਘ ਵਜੋਂ ਹੋਈ ਹੈ। ਸੂਚਨਾ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਾਜ ਮੁਹੰਮਦ ਦੀ ਸ਼ਿਕਾਇਤ ’ਤੇ ਪਰਚਾ ਦਰਜ ਕਰ ਲਿਆ ਹੈ। ਜੇਲ੍ਹ ਅਧਿਕਾਰੀਆਂ ਨੂੰ ਬੈਰਕਾਂ ਵਿੱਚੋਂ ਚਾਰ ਮੋਬਾਈਲ ਫ਼ੋਨ ਮਿਲੇ ਹਨ।