ਸ੍ਰੀ ਮੁਕਤਸਰ ਸਾਹਿਬ: ਇਥੋਂ ਦੇ ਨਾਕਾ ਨੰਬਰ 4 ਦੀ ਰਹਿਣ ਵਾਲੀ ਪਰਮਜੀਤ ਕੌਰ ਪਾਸੋਂ ਫੋਨ ਕਾਲ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਅਦਪਛਾਤੇ ਵਿਅਕਤੀ ਖਿਲਾਫ਼ ਥਾਣਾ ਸਿਟੀ ਪੁਲੀਸ ਨੇ ਮੁਕਦਮਾ ਦਰਜ ਕੀਤਾ ਹੈ। ਪਰਮਜੀਤ ਕੌਰ ਨੇ ਦੱਸਿਆ ਕਿ 12 ਅਕਤੂਬਰ ਦੀ ਰਾਤ ਨੂੰ ਕਰੀਬ 10.22 ਵਜੇ ਕਈ ਫੋਨ ਨੰਬਰਾਂ ਤੋਂ ਕਾਲਾਂ ਅਤੇ ਉਸ ਕੋਲੋਂ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ। ਫੋਨ ਕਰਨ ਵਾਲਿਆਂ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸਨੂੰ ਅਤੇ ਉਸਦੇ ਬੱਚਿਆਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਪਰਮਜੀਤ ਕੌਰ ਨੇ ਇਸ ਮਾਮਲੇ ਦੀ ਥਾਣਾ ਸਿਟੀ ਪੁਲੀਸ ਨੂੰ ਸੂਚਨਾ ਦੇ ਦਿੱਤੀ, ਜਿਸ ਦੇ ਆਧਾਰ ’ਤੇ ਪੁਲੀਸ ਨੇ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ