ਜਲਾਲਾਬਾਦ: ਥਾਣਾ ਸਿਟੀ ਪੁਲੀਸ ਨੇ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਤਿੰਨ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਅੰਜੂ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਰਠੌੜਾ ਵਾਲਾ ਮੁਹੱਲਾ ਨੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਸੁਖਵੰਤ ਸਿੰਘ ਉਰਫ ਸੁੱਖਾ, ਬਿਮਲਾ ਕੌਰ, ਜਸਪਾਲ ਸਿੰਘ ਉਰਫ ਸੰਨੀ ਅਤੇ ਹਰਦੀਪ ਸਿੰਘ ਨੇ ਉਸ ਦੇ ਦਾਜ ਦੇ ਸਾਮਾਨ ਦੀ ਭੰਨ-ਤੋੜ ਕੀਤੀ ਅਤੇ ਉਸ ਨੂੰ ਬੱਚੇ ਸਮੇਤ ਘਰੋਂ ਬਾਹਰ ਕੱਢ ਦਿੱਤਾ। ਸੀਨੀਅਰ ਪੁਲੀਸ ਕਪਤਾਨ ਫਾਜ਼ਿਲਕਾ ਤੋਂ ਮਨਜ਼ੂਰੀ ਮਿਲਣ ’ਤੇ ਪੁਲੀਸ ਨੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ