ਸੂਬੇ ਵਿੱਚ ਸ਼ਹਿਰਾਂ ਦੀ ਹੱਦਬੰਦੀ ਵਧਾਉਣ ਦੀ ਵਿਆਪਕ ਯੋਜਨਾ: ਨਿੱਝਰ : The Tribune India

ਸੂਬੇ ਵਿੱਚ ਸ਼ਹਿਰਾਂ ਦੀ ਹੱਦਬੰਦੀ ਵਧਾਉਣ ਦੀ ਵਿਆਪਕ ਯੋਜਨਾ: ਨਿੱਝਰ

ਸੂਬੇ ਵਿੱਚ ਸ਼ਹਿਰਾਂ ਦੀ ਹੱਦਬੰਦੀ ਵਧਾਉਣ ਦੀ ਵਿਆਪਕ ਯੋਜਨਾ: ਨਿੱਝਰ

ਨਗਰ ਸੁਧਾਰ ਟਰੱਸਟ ਚੇਅਰਮੈਨ ਦੀਪਕ ਅਰੋੜਾ ਦੀ ਤਾਜ਼ਪੋਸ਼ੀ ਕਰਵਾਉਂਦੇ ਹੋਏ ਮੰਤਰੀ ਇੰਦਰਬੀਰ ਸਿੰਘ ਨਿੱਝਰ।

ਮਹਿੰਦਰ ਸਿੰਘ ਰੱਤੀਆਂ

ਮੋਗਾ, 7 ਦਸੰਬਰ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ਹਿਰਾਂ ਦੀ ਹੱਦਬੰਦੀ ਵਧਾਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਹ ਅੱਜ ਇੱਥੇ ਨਗਰ ਸੁਧਾਰ ਟਰੱਸਟ ਮੋਗਾ ਦੇ ਨਵ- ਨਿਯੁਕਤ ਚੇਅਰਮੈਨ ਦੀਪਕ ਅਰੋੜਾ ਦੇ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸ੍ਰੀ ਨਿੱਝਰ ਨੇ ਕਿਹਾ ਕਿ ਪੰਜਾਬ ਵਿੱਚ ਸ਼ਹਿਰੀ ਆਬਾਦੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਰਹਿਣ ਦੀ ਸਮੱਸਿਆ ਵੀ ਪੇਸ਼ ਆ ਰਹੀ ਹੈ। ਲੋਕਾਂ ਦੀ ਇਸ ਮੁਸ਼ਕਿਲ ਨੂੰ ਆਸਾਨ ਕਰਨ ਲਈ ਨਵੀਆਂ ਕਾਲੋਨੀਆਂ ਵਿਕਸਤ ਕਰ ਕੇ ਸ਼ਹਿਰਾਂ ਦੀਆਂ ਹੱਦਾਂ ਵਧਾਈਆਂ ਜਾਣਗੀਆਂ ਅਤੇ ਚੰਡੀਗੜ੍ਹ ਦੀ ਤਰਜ਼ ’ਤੇ ਰਿਹਾਇਸ਼ੀ ਫਲੈਟ ਤਿਆਰ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸ਼ਹਿਰਾਂ ਦਾ ਵਿਕਾਸ ਯਕੀਨੀ ਬਣਾਉਣ ਲਈ ਸਨਅਤੀ ਪਾਰਕ ਬਣਾਏ ਜਾ ਰਹੇ ਹਨ ਜਿਸ ਦੀ ਸ਼ੁਰੂਆਤ ਲੁਧਿਆਣਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕੀਤੀ ਜਾ ਚੁੱਕੀ ਹੈ। ਜਲਦੀ ਹੀ ਮੋਗਾ ਵਿੱਚ ਵੀ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਹੋਵੇਗਾ। ਉਨ੍ਹਾਂ ਆਖਿਆ ਕਿ ਭਵਿੱਖ ਵਿੱਚ ਵਾਲੰਟੀਅਰਾਂ ਨੂੰ ਮੈਰਿਟ ਦੇ ਆਧਾਰ ’ਤੇ ਅਹੁਦੇਦਾਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਯੋਜਨਾ ਦਾ ਗਲਤ ਲਾਭ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ 87 ਫੀਸਦੀ ਖ਼ਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਉਨ੍ਹਾਂ ਕਿਹਾ ਕਿ ਯੂਨਿਟਾਂ ਘੱਟ ਦਿਖਾਉਣ ਲਈ ਇੱਕੋ ਇਮਾਰਤ ਵਿੱਚ ਦੋ-ਦੋ ਮੀਟਰ ਨਾ ਲਾਉਣ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਅੰਮ੍ਰਿਤਪਾਲ ਸਿੰਘ ਸੁੱਖਾਨੰਦ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਸਾਬਕਾ ਐੱਮਪੀ ਪ੍ਰੋਫ਼ੈਸਰ ਸਾਧੂ ਸਿੰਘ ਨੇ ਵੀ ਸ਼ਿਰਕਤ ਕੀਤੀ।

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵੱਲੋਂ ਰੋਡ ਸ਼ੋਅ

ਸਮਾਲਸਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਮੋਗਾ ਦੇ ਨਵੇਂ ਲਾਏ ਗਏ ਚੇਅਰਮੈਨ ਦੀਪਕ ਅਰੋੜਾ ਨੇ ਅੱਜ ਆਪਣਾ ਚਾਰਜ ਸੰਭਾਲਣ ਲੈਣ ਸਮੇਂ ਮੋਗਾ ਰਵਾਨਾ ਹੋਣ ਤੋਂ ਪਹਿਲਾਂ ਸਥਾਨਕ ਕਸਬੇ ਵਿਚ ਰੋਡ ਸ਼ੋਅ ਕੱਢਿਆ। ਇਹ ਰੋਡ ਸ਼ੋਅ ਸਥਾਨਕ ਦਾਣਾ ਮੰਡੀ ਤੋਂ ਸ਼ੁਰੂ ਹੋਇਆ ਜੋ ਕਸਬੇ ਦੀ ਰਿੰਗ ਰੋਡ ਹੁੰਦਾ ਹੋਇਆ ਸਥਾਨਕ ਬਾਜ਼ਾਰ ਵਿੱਚੋਂ ਲੰਘਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All