ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜੌਗਰਫ਼ੀ ਟੀਚਰਜ਼ ਯੂਨੀਅਨ ਦਾ ਵਫ਼ਦ ਸੰਧਵਾਂ ਨੂੰ ਮਿਲਿਆ

ਮਨਜ਼ੂਰਸ਼ਦਾ ਅਸਾਮੀਆਂ ਈ-ਪੰਜਾਬ ਪੋਰਟਲ 'ਤੇ ਦਰਸਾਉਣ ਦੀ ਮੰਗ
ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਦਿੰਦੇ ਹੋਏ ਯੂਨੀਅਨ ਦੇ ਆਗੂ।
Advertisement

ਪ੍ਰਸ਼ੋਤਮ ਕੁਮਾਰ

ਸਾਦਿਕ, 23 ਮਈ

Advertisement

ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਪ੍ਰਧਾਨ ਸੁੱਖੀ ਨੇ ਦੱਸਿਆ ਕਿ ਜੌਗਰਫੀ ਲੈਕਚਰਾਰਾਂ ਦੀਆਂ ਕੁੱਲ 357 ਅਸਾਮੀਆਂ ਮੰਨਜ਼ੂਰ ਹਨ ਪਰ ਇਨ੍ਹਾਂ ਸਾਰੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ’ਤੇ ਦਰਸਾਇਆ ਨਹੀਂ ਜਾਂਦਾ ਜਿਸ ਕਰਕੇ ਨਾ ਤਾਂ ਵਿਦਿਆਰਥੀਆਂ ਨੂੰ ਜੌਗਰਫੀ ਲੈਕਚਰਾਰ ਮਿਲਦੇ ਹਨ ਅਤੇ ਨਾ ਹੀ ਅਧਿਆਪਕਾਂ ਦੀ ਸਿੱਧੀ ਭਰਤੀ ਜਾਂ ਪਦ-ਉੱਨਤੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁੱਲ 2000 ਸਕੂਲਾਂ ਵਿੱਚੋਂ ਕੇਵਲ 250 ਸਕੂਲਾਂ ਵਿੱਚ ਹੀ ਜੌਗਰਫ਼ੀ ਵਿਸ਼ਾ ਪੜ੍ਹਾਇਆ ਜਾਂਦਾ ਹੈ, ਜਿਸ ਕਰਕੇ ਬਹੁਤੇ ਵਿਦਿਆਰਥੀ ਇਸ ਮਹੱਤਵਪੂਰਨ ਵਿਸ਼ੇ ਦੇ ਗਿਆਨ ਤੋਂ ਵਾਂਝੇ ਹਨ। ਸ੍ਰੀ ਸੰਧਵਾਂ ਨੇ ਵਫ਼ਦ ਨੂੰ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਜੋਤ ਸਿੰਘ ਬਰਾੜ, ਸੁਰਿੰਦਰ ਸੱਚਦੇਵਾ, ਗਗਨਦੀਪ ਸਿੰਘ ਸੰਧੂ, ਹਰਵਿੰਦਰ ਸਿੰਘ, ਪ੍ਰੇਮ ਕੁਮਾਰ, ਮਨਜਿੰਦਰ ਕੌਰ, ਮਨਦੀਪ ਸਿੰਘ ਅਤੇ ਦਵਿੰਦਰ ਕੁਮਾਰ ਵੀ ਹਾਜ਼ਰ ਸਨ।

Advertisement