ਪੱਤਰ ਪ੍ਰੇਰਕ
ਤਪਾ ਮੰਡੀ, 25 ਜੂਨ
ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਨੀਸ਼ ਮੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਮੂੰਗੀ ਦੀ ਚੱਲ ਰਹੀ ਖ਼ਰੀਦ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਮੂੰਗੀ ਦੀ ਸਰਕਾਰੀ ਅਤੇ ਪ੍ਰਾਈਵੇਟ ਖ਼ਰੀਦ ਸਬੰਧੀ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਐਸੋਸੀਏਸ਼ਨ ਦਾ ਵਫ਼ਦ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਮਾਰਕਫੈੱਡ ਦੇ ਮੈਨੇਜਰ ਜਗਨ ਨਾਥ ਸ਼ਰਮਾ ਅਤੇ ਖ਼ਰੀਦ ਇੰਸਪੈਕਟਰ ਹਰਵਿੰਦਰ ਸਿੰਘ ਨੂੰ ਮਿਲਿਆ। ਆੜ੍ਹਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੂੰਗੀ ਦੀ ਖ਼ਰੀਦ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।