ਨਿੱਜੀ ਪੱਤਰ ਪ੍ਰੇਕਰ
ਫਾਜ਼ਿਲਕਾ, 21 ਅਪਰੈਲ
ਸਰਕਾਰੀ ਸਕੂਲ ਲੈਕਚਰਾਰ ਯੂਨੀਅਨ ਫਾਜ਼ਿਲਕਾ ਦਾ ਵਫਦ ਆਪਣੀਆਂ ਮੰਗਾਂ ਅਤੇ ਆ ਰਹੀਆਂ ਸਮੱਸਿਆਵਾਂ ਸਬੰਧੀ ਅੱਜ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮਿਲਿਆ। ਵਫ਼ਦ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਕੁਲਦੀਪ ਗਰੋਵਰ ਅਤੇ ਜ਼ਿਲ੍ਹਾ ਸਕੱਤਰ ਹਰਚਰਨ ਸਿੰਘ ਬਰਾੜ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਅਜੈ ਗੁਪਤਾ ਨੇ ਦੱਸਿਆ ਕਿ ਜੱਥੇਬੰਦੀ ਨੇ ਲੈਕਚਰਾਰ ਵਰਗ ਨੂੰ ਆ ਰਹੀਆਂ ਮੁਸਕਲਾਂ ਅਤੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਿਧਾਇਕ ਸਵਨਾ ਨੇ ਲੈਕਚਰਾਰ ਯੂਨੀਅਨ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦੀ ਹੀ ਉਨ੍ਹਾਂ ਨੂੰ ਦੂਰ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਨੂੰ ਮਿਲ ਕੇ ਮੁਸ਼ਕਲਾਂ ਅਤੇ ਮੰਗਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਰੁਕੀਆ ਹੋਈਆ ਤਰੱਕੀਆਂ ਲਈ ਵੀ ਯਤਨ ਕੀਤਾ ਜਾਵੇਗਾ। ਵਿਧਾਇਕ ਸਵਨਾ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਨਾਲ ਵੀ ਮਸਲਾ ਵਿਚਾਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਕਾਸ ਡਾਗਾ,ਜਨਕ ਸਿੰਘ,ਦਰਸ਼ਨ ਸਿੰਘ ਤਨੇਜਾ,ਪਵਨ ਬੱਬਰ,ਸੰਦੀਪ ਕਟਾਰੀਆ,ਰਾਕੇਸ਼ ਜੁਨੇਜਾ, ਸੰਦੀਪ ਅਨੇਜਾ,ਵਿਕਾਸ ਗੁਪਤਾ, ਜੁਗਿੰਦਰ ਲਾਲ, ਪ੍ਰਫੁੱਲ ਸਚਦੇਵਾ, ਮੁਖਤਿਆਰ ਸਿੰਘ ਜਲਾਲਾਬਾਦ ਹਾਜ਼ਰ ਸਨ।
ਆਂਗਣਵਾੜੀ ਵਰਕਰਾਂ ਵੱਲੋਂ ਵਿਧਾਇਕ ਨੂੰ ਮੰਗ ਪੱਤਰ
ਝੁਨੀਰ (ਪੱਤਰ ਪ੍ਰੇਰਕ): ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਝੁਨੀਰ ਦੇ ਵਫ਼ਦ ਵੱਲੋਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਮਿਲ ਕੇ ਬਲਾਕ ਪ੍ਰਧਾਨ ਗੁਰਮੇਲ ਕੌਰ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਨੇ ਮੰਗ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਜਲਦ ਭਰੀਆਂ ਜਾਣ ਅਤੇ ਸੈਂਟਰਾਂ ਲਈ ਬਿਲਡਿੰਗ ਦਾ ਪ੍ਰਬੰਧ ਕੀਤਾ ਜਾਵੇ। ਸੈਂਟਰਾਂ ਵਿੱਚ ਪੀਣ ਵਾਲੇ ਪਾਣੀ ਦਾ ਅਤੇ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ। ਆਂਗਣਵਾੜੀ ਵਰਕਰਾਂ ਤੇ ਹੇੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ। ਵਿਧਾਇਕ ਨੇ ਵਫਦ ਦੀ ਗੱਲ ਧਿਆਨ ਨਾਲ ਸੁਣੀ ਤੇ ਪੂਰਨ ਭਰੋਸਾ ਦਿੱਤਾ। ਇਸ ਮੌਕੇ ਕਾਂਤਾ ਰਾਣੀ, ਸੁਖਵਿੰਦਰ ਕੌਰ, ਤੇਜ ਕੌਰ, ਸੁਰਿੰਦਰ ਕੌਰ,ਕਰਮਜੀਤ ਕੌਰ, ਪ੍ਰੀਤ ਕੌਰ, ਨਰਿੰਦਰ ਕੌਰ ਹਾਜ਼ਰ ਸਨ।