ਵਪਾਰੀਆਂ ਦਾ ਵਫ਼ਦ ਵਿਧਾਇਕ ਉੱਗੋਕੇ ਨੂੰ ਮਿਲਿਆ
ਮਹਾਕਾਂਵੜ ਸੰਘ ਦੇ ਸੂਬਾ ਪ੍ਰਧਾਨ ਕੌਂਸਲਰ ਤਰਲੋਚਨ ਬਾਂਸਲ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਖ਼ਿਲਾਫ਼ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦਾ ਵਫ਼ਦ ਅੱਜ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਮਿਲਿਆ। ਉਨ੍ਹਾਂ ਪੁਲੀਸ ਵੱਲੋਂ ਕੀਤੀ ਕਾਰਵਾਈ ਦਾ ਮਸਲਾ ਉਠਾਇਆ। ਇਸ ਮੌਕੇ...
Advertisement
ਮਹਾਕਾਂਵੜ ਸੰਘ ਦੇ ਸੂਬਾ ਪ੍ਰਧਾਨ ਕੌਂਸਲਰ ਤਰਲੋਚਨ ਬਾਂਸਲ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਖ਼ਿਲਾਫ਼ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦਾ ਵਫ਼ਦ ਅੱਜ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਮਿਲਿਆ। ਉਨ੍ਹਾਂ ਪੁਲੀਸ ਵੱਲੋਂ ਕੀਤੀ ਕਾਰਵਾਈ ਦਾ ਮਸਲਾ ਉਠਾਇਆ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵਪਾਰ ਮੰਡਲ ਦੇ ਚੇਅਰਮੈਨ ਸੰਦੀਪ ਕੁਮਾਰ ਵਿੱਕੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ, ਕੱਪੜਾ ਐਸੋਸੀਏਸ਼ਨ ਦੇ ਪ੍ਰਧਾਨ ਤੇਲੂ ਰਾਮ, ਬਸਾਤੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਘੜੈਲਾ ਆਦਿ ਨੇ ਕਿਹਾ ਕਿ ਤਰਲੋਚਨ ਬਾਂਸਲ ਖ਼ਿਲਾਫ਼ ਜੋ ਕੇਸ ਦਰਜ ਕੀਤਾ ਗਿਆ ਹੈ, ਉਹ ਸਾਜ਼ਿਸ਼ ਹੈ। ਸਮੂਹ ਵਪਾਰੀਆਂ ਨੇ ਕਿਹਾ ਕਿ ਉਹ ਸ੍ਰੀ ਬਾਂਸਲ ਦੇ ਹੱਕਾਂ ਵਿੱਚ ਡਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜੇ ਜਲਦੀ ਹੀ ਇਨਸਾਫ਼ ਨਾ ਮਿਲਿਆ ਤਾਂ ਉਹ ਸਖ਼ਤ ਫ਼ੈਸਲਾ ਲੈਣਗੇ। ਵਿਧਾਇਕ ਉਗੋਕੇ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ’ਤੇ ਜ਼ਿਲ੍ਹਾ ਪੁਲੀਸ ਮੁਖੀ ਨਾਲ ਗੱਲ ਕਰਨਗੇ।
Advertisement
Advertisement
×