ਸਰਹੱਦੀ ਪਿੰਡ ਬਾਰੇ ਕੇ ਦੇ ਖੇਤਾਂ ’ਚੋਂ ਇਕ ਡਰੋਨ ਬਰਾਮਦ
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ ਕੇ ਦੇ ਖੇਤਾਂ ਵਿਚੋਂ ਇੱਕ ਡਰੋਨ ਬਰਾਮਦ ਹੋਇਆ ਹੈ। ਥਾਣਾ ਫਿਰੋਜ਼ਪੁਰ ਸਦਰ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ...
Advertisement
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ ਕੇ ਦੇ ਖੇਤਾਂ ਵਿਚੋਂ ਇੱਕ ਡਰੋਨ ਬਰਾਮਦ ਹੋਇਆ ਹੈ। ਥਾਣਾ ਫਿਰੋਜ਼ਪੁਰ ਸਦਰ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਕਿ ਕੁਝ ਅਣਪਛਾਤੇ ਵਿਅਕਤੀ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕੇ ਡਰੋਨ ਰਾਹੀਂ ਹੈਰੋਇਨ ਮੰਗਵਾਉਂਦੇ ਹਨ ਅਤੇ ਅੱਜ ਤਕਨੀਕੀ ਖਰਾਬੀ ਕਰਕੇ ਡਰੋਨ ਪਿੰਡ ਬਾਰੇ ਕੇ ਦੇ ਖੇਤਾਂ ਵਿੱਚ ਡਿੱਗ ਗਿਆ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਬਾਰੇ ਕੇ ਦੇ ਖੇਤਾਂ ਵਿਚ ਤਲਾਸ਼ੀ ਅਭਿਆਨ ਚਲਾਇਆ ਤਾਂ ਖੇਤ ਵਿਚੋਂ ਡਰੋਨ ਬਰਾਮਦ ਹੋਇਆ।
Advertisement
Advertisement
Advertisement
×