ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬੀ ਵਿਰਸੇ ਤੇ ਸੱਭਿਆਚਾਰ ਨੂੰ ਸਮਰਪਿਤ ਮੇਲਾ ਲਗਾਇਆ

ਸਕੂਲ ਦੇ ਹੋਣਹਾਰ ਵਿਦਿਅਾਰਥੀਅਾਂ ਦਾ ਸਨਮਾਨ ਕੀਤਾ
ਮੇਲੇ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ।
Advertisement

ਸ੍ਰੀ ਹੇਮਕੁੰਟ ਸਾਹਿਬ ਵਿੱਦਿਅਕ ਸੰਸਥਾਵਾਂ ਕੋਟ ਈਸੇ ਖਾਂ ਵਿੱਚ ਅੱਜ ਵਿਦਿਆਰਥੀਆਂ ਵਿੱਚ ਪੰਜਾਬੀ ਵਿਰਸੇ ਤੇ ਸੱਭਿਆਚਾਰ ਨੂੰ ਸਮਰਪਿਤ ਮੇਲਾ ਲਗਾਇਆ ਗਿਆ। ਮੇਲੇ ਦੀ ਸ਼ੁਰੂਆਤ ਸੰਸਥਾਵਾਂ ਦੇ ਪ੍ਰਬੰਧਕਾਂ ਕੁਲਵੰਤ ਸਿੰਘ ਸੰਧੂ ਅਤੇ ਰਣਜੀਤ ਕੌਰ ਸੰਧੂ, ਪ੍ਰਿੰਸੀਪਲ ਰਮਨਜੀਤ ਕੌਰ ਅਤੇ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਸੋਨੀਆ ਸ਼ਰਮਾ ਵੱਲੋਂ ਸਾਝੇ ਤੌਰ ’ਤੇ ਕੀਤੀ ਗਈ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਤੋਂ ਬਾਅਦ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਗੀਤ ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਲੋਕ ਕਲਾਂ, ਲੋਕ ਧਰੋਹਰਾਂ, ਪਹਿਰਾਵਿਆਂ, ਸਮੇਂ ਦੇ ਰਿਵਾਜ਼ਾਂ ਨਾਲ ਜੁੜੀਆਂ ਚੀਜ਼ਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਾਲ ਭਰ ਵਿੱਚ ਨਿਯਮਤ ਹਾਜ਼ਰੀ ਭਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਮੇਲੇ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਅਜਿਹੇ ਵਿਦਿਆਰਥੀ ਮੇਲੇ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਉਭਾਰਨ ਅਤੇ ਨਵੀਆਂ ਗੱਲਾਂ ਸਿੱਖਣ ਦੇ ਮੌਕੇ ਪ੍ਰਦਾਨ ਕਰਦੇ ਹਨ।

Advertisement
Advertisement
Show comments