ਪੱਤਰ ਪ੍ਰੇਰਕ
ਸਰਦੂਲਗੜ੍ਹ, 25 ਜੂਨ
ਇਥੇ ਪਿੰਡ ਘੁੱਦੂਵਾਲਾ ਵਿੱਚ ਆਪਣੇ ਖੇਤ ਵਿੱਚ ਝੋਨੇ ਨੂੰ ਪਾਣੀ ਲਗਾਉਣ ਸਮੇਂ ਸੱਪ ਲੜਨ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕ ਸਿੰਘ (42) ਪੁੱਤਰ ਜੋਗਿੰਦਰ ਸਿੰਘ ਪਿੰਡ ਘੁੱਦੂਵਾਲਾ ਵਿੱਚ ਆਪਣੇ ਖੇਤ ਵਿੱਚ ਝੋਨੇ ਨੂੰ ਪਾਣੀ ਲਗਾ ਰਿਹਾ ਸੀ। ਇਸ ਦੌਰਾਨ ਉਸ ਨੂੰ ਸੱਪ ਨੇ ਡੱਸ ਲਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ। ਪਿੰਡ ਘੁੱਦੂਵਾਲਾ ਵਿੱਚ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ, ਨਗਰ ਪੰਚਾਇਤ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।