ਤਿੰਨ ਬੱਚਿਆਂ ਦੇ ਪਿਤਾ ਨੇ ਪ੍ਰੇਮਿਕਾ ਨਾਲ ਸਪਰੇਅ ਪੀ ਕੇ ਜਾਨ ਦਿੱਤੀ

ਤਿੰਨ ਬੱਚਿਆਂ ਦੇ ਪਿਤਾ ਨੇ ਪ੍ਰੇਮਿਕਾ ਨਾਲ ਸਪਰੇਅ ਪੀ ਕੇ ਜਾਨ ਦਿੱਤੀ

ਇਕਬਾਲ ਸਿੰਘ ਸ਼ਾਂਤ
ਲੰਬੀ, 2 ਜੁਲਾਈ

ਪਿੰਡ ਖਿਉਵਾਲੀ ਵਿੱਚ ਤਿੰਨ ਬੱਚਿਆਂ ਦੇ ਪਿਤਾ ਅਤੇ ਊਸ ਦੀ ਕਥਿਤ ਪ੍ਰੇਮਿਕਾ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਪਿੰਡ ਲੰਬੀ ਨੇੜੇ ਵਗਦੇ ਮਾਈਨਰ ਕੰਢਿਓਂ ਬਰਾਮਦ ਹੋਈਆਂ ਹਨ। ਲਾਸ਼ਾਂ ਕੋਲੋਂ ਸਪਰੇਅ ਦੀ ਸ਼ੀਸ਼ੀ ਵੀ ਬਰਾਮਦ ਹੋਈ ਹੈ। ਦੋਵੇਂ ਬੀਤੇ ਦਿਨ ਤੋਂ ਘਰੋਂ ਗਾਇਬ ਸਨ। ਪੁਲੀਸ ਅਨੁਸਾਰ ਕਰੀਬ 30 ਸਾਲਾ ਗੁਰਮੁੱਖ ਸਿੰਘ ਮਜ਼ਦੂਰ ਸੀ ਤੇ ਤਿੰਨ ਬੱਚਿਆਂ ਦਾ ਪਿਤਾ ਸੀ। ਗੁਰਮੁੱਖ ਦੇ ਉਸ ਦੀ ਗਲੀ ਦੀ 20-22 ਸਾਲਾ ਮੁਟਿਆਰ ਨਾਲ ਕਥਿਤ ਪ੍ਰੇਮ ਸਬੰਧ ਸਨ। ਪਰਿਵਾਰ ਨੂੰ ਉਨ੍ਹਾਂ ਦੇ ਸਬੰਧਾਂ ਬਾਰੇ ਜਾਣਕਾਰੀ ਨਹੀਂ ਸੀ। ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਵਾਰਸਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All