ਢੈਪਈ ਦੇ ਸ਼ਹੀਦ ਫੌਜੀ ਜਵਾਨ ਨੂੰ ਅੰਤਿਮ ਵਿਦਾਇਗੀ : The Tribune India

ਢੈਪਈ ਦੇ ਸ਼ਹੀਦ ਫੌਜੀ ਜਵਾਨ ਨੂੰ ਅੰਤਿਮ ਵਿਦਾਇਗੀ

ਢੈਪਈ ਦੇ ਸ਼ਹੀਦ ਫੌਜੀ ਜਵਾਨ ਨੂੰ ਅੰਤਿਮ ਵਿਦਾਇਗੀ

ਸ਼ਹੀਦ ਦੀ ਅੰਤਿਮ ਯਾਤਰਾ ਵਿਚ ਸ਼ਾਮਲ ਵੱਡੀ ਗਿਣਤੀ ਲੋਕ।

ਭਾਰਤ ਭੂਸ਼ਨ ਆਜ਼ਾਦ

ਕੋਟਕਪੂਰਾ, 30 ਸਤੰਬਰ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਢੈਪਈ ਵਿੱਚ ਅੱਜ ਪੂਰੇ ਪਿੰਡ ਨੇ ਨਮ ਅੱਖਾਂ ਨਾਲ ਸ਼ਹੀਦ ਅੰਮ੍ਰਿਤਪਾਲ ਸਿੰਘ (37) ਨੂੰ ਅੰਤਿਮ ਵਿਦਾਈ ਦਿੱਤੀ। ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਅੰਮ੍ਰਿਤਪਾਲ ਦੀ ਲੱਦਾਖ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਉਸ ਸਮੇਂ ਉਹ ਆਪਣੇ ਇੱਕ ਸਾਥੀ ਨਾਲ ਫੌਜੀ ਜਵਾਨਾਂ ਲਈ ਖਾਣ-ਪੀਣ ਦੀਆਂ ਵਸਤੂਾਂ ਤੇ ਦਵਾਈਆਂ ਲੈ ਕੇ ਜਾ ਰਹੇ ਸਨ ਕਿ ਰਸਤੇ ਵਿਚ ਉਨ੍ਹਾਂ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ ਮੌਕੇ ’ਤੇ ਹੀ ਦਮ ਤੋੜ ਗਏ। ਹਾਲਾਂਕਿ ਇਸ ਹਾਦਸੇ ਦੌਰਾਨ ਉਨ੍ਹਾਂ ਦਾ ਸਾਥੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ।

ਅੰਮ੍ਰਿਤਪਾਲ ਭਾਰਤੀ ਸੈਨਾ ਯੂਨਿਟ 6 ਸਿੱਖ ਐਲਆਈ ਕਾਲੀਧਾਰ ’ਚ ਤਾਇਨਾਤ ਸੀ। ਪਰਿਵਾਰ ਵਿਚ ਉਨ੍ਹਾਂ ਦੇ ਪਿਤਾ, ਉਨ੍ਹਾਂ ਦੀ ਮਾਤਾ, ਪਤਨੀ ਅਤੇ ਦੋ ਬੱਚੇ ਹਨ। ਇਸ ਘਟਨਾ ਤੋਂ ਕੁੱਝ ਹੀ ਦਿਨ ਪਹਿਲਾਂ ਹੀ ਉਹ ਛੁੱਟੀ ਉੱਤੇ ਪਿੰਡ ਆਇਆ ਸੀ। ਇਸ ਦੌਰਾਨ ਉਸ ਨੇ ਕੋਟਕਪੂਰੇ ਵਿਚ ਆਪਣੇ ਪਰਿਵਾਰ ਲਈ ਨਵਾਂ ਮਕਾਨ ਬਣਾ ਕੇ ਦਿੱਤਾ ਤੇ ਪਰਿਵਾਰ ਨੇ ਸ਼ਹਿਰ ਜਾਣ ਦਾ ਮਨ ਬਣਾਇਆ ਸੀ। ਜਾਂਦੇ ਹੋਏ ਉਹ ਆਪਣੀ ਪਤਨੀ ਨੂੰ ਕਹਿ ਕੇ ਗਿਆ ਸੀ ਕਿ ਥੋੜ੍ਹੇ ਦਿਨਾਂ ਪਿੱਛੋਂ ਛੁੱਟੀ ਲੈ ਕੇ ਆ ਜਾਵੇਗਾ। ਪਰਿਵਾਰ ਵਿਚ ਗ਼ਮ ਦਾ ਮਾਹੌਲ ਤੇ ਹਰ ਅੱਖ ਨਮ ਸੀ। ਪਿਤਾ ਬਾਬੂ ਸਿੰਘ ਨੇ ਦੱਸਿਆ ਕਿ ਉਸ ਦਾ ਇੱਕੋ-ਇੱਕ ਪੁੱਤ ਬੁਢਾਪੇ ਦਾ ਸਹਾਰਾ ਸੀ। ਉਸ ਦੀ ਪਤਨੀ ਵੀਰਪਾਲ ਕੌਰ ਨੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੇਰਾ ਪਤੀ ਦੇਸ਼ ਲਈ ਕੁਰਬਾਨ ਹੋਇਆ ਹੈ। ਅੰਮ੍ਰਿਤਪਾਲ ਦੇ ਚਾਚਾ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਿਚ ਛੇ ਜੀਅ ਭਾਰਤੀ ਫੌਜ ਵਿੱਚ ਦੇਸ਼ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਦੇ ਦਾਦੇ ਵੱਲੋਂ 1965 ਅਤੇ 1971 ਦੀਆਂ ਲੜਾਈਆਂ ਵੀ ਲੜੀਆਂ ਗਈਆਂ ਹਨ।

ਪਿੰਡ ਵਿਚ ਅੰਮ੍ਰਿਤਪਾਲ ਦੀ ਅੰਤਿਮ ਯਾਤਰਾ ਮੌਕੇ ਨੌਜਵਾਨਾਂ ਨੇ ਇੰਡੀਅਨ ਆਰਮੀ ਜ਼ਿੰਦਾਬਾਦ ਦੇ ਗਰਮਜੋਸ਼ੀ ਨਾਲ ਨਾਅਰੇ ਲਗਾਏ। ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ’ਤੇ ਫੁੱਲਾਂ ਦੀ ਵਰਖਾ ਕੀਤੀ। ਸ਼ਹੀਦ ਦੀ ਚਿਤਾ ਨੂੰ ਅੱਗ ਉਸ ਦੇ ਛੋਟੇ ਬੱਚੇ ਨੇ ਦਿੱਤੀ। ਅੰਤਿਮ ਸਸਕਾਰ ਮੌਕੇ ਆਰਮੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ ਹੈ। ਜਿਥੇ ਅੰਤਿਮ ਸਸਕਾਰ ਮੌਕੇ ਸਮੂਹ ਪਿੰਡ ਦੇ ਲੋਕ ਹਾਜ਼ਰ ਸਨ ਉਥੇ ਹੀ ਪੰਜਾਬ ਸਰਕਾਰ ਦਾ ਕੋਈ ਅਧਿਕਾਰੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਨਹੀਂ ਪਹੁੰਚਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All