ਹੈਂਡਲੂਮ ਦੀ ਦੁਕਾਨ ਨੂੰ ਲੱਗੀ ਅੱਗ

ਹੈਂਡਲੂਮ ਦੀ ਦੁਕਾਨ ਨੂੰ ਲੱਗੀ ਅੱਗ

ਅੱਗ ਦੀ ਲਪੇਟ ’ਚ ਆਇਆ ਸਾਮਾਨ ਦਿਖਾਉਂਦਾ ਹੋਇਆ ਪੀੜਤ ਪਰਿਵਾਰ।

ਚੰਦਰ ਪ੍ਰਕਾਸ਼ ਕਾਲੜਾ
ਜਲਾਲਾਬਾਦ, 18 ਸਤੰਬਰ

ਇੱਥੇ ਦਸਮੇਸ਼ ਨਗਰੀ ’ਚ ਬੀਤੀ ਰਾਤ ਘਰ ’ਚ ਚੱਲ ਰਹੀ ਹੈਂਡਲੂਮ ਦੀ ਦੁਕਾਨ ਨੂੰ ਅੱਗ ਲੱਗ ਗਈ। ਇਸ ਘਟਨਾ ’ਚ ਬੈਠਕ ਅੰਦਰ ਪਿਆ ਲੱਖਾਂ ਰੁਪਏ ਦਾ ਹੈਂਡਲੂਮ ਦਾ ਸਾਮਾਨ ਤੇ ਫਰਨੀਚਰ ਅੱਗ ਦੀ ਭੇਟ ਚੜ੍ਹ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਧਾਇਕ ਰਮਿੰਦਰ ਆਵਲਾ ਵੀ ਪੀੜਤ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਸਰਕਾਰ ਵੱਲੋਂ ਮੁਆਵਜ਼ਾ ਦਿਵਾਏ ਜਾਣ ਦਾ ਭਰੋਸਾ ਦਿੱਤਾ।

ਅਮਿਤ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣੇ ਘਰ ’ਚ ਪਤਨੀ ਪਾਇਲ ਨੂੰ ਕਰੀਬ 8 ਮਹੀਨੇ ਪਹਿਲਾਂ ਸ਼ਿਵ ਸ਼ਕਤੀ ਹੈਂਡਲੂਮ ਬੈਨਰ ਹੇਠਾਂ ਕੰਮ ਸ਼ੁਰੂ ਕਰਵਾ ਕੇ ਦਿੱਤਾ ਸੀ ਅਤੇ ਵੀਰਵਾਰ ਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਉਸ ਦੀ ਪਤਨੀ ਨੂੰ ਘਰ ’ਚ ਕੁਝ ਸੜਨ ਦਾ ਅੰਦੇਸ਼ਾ ਹੋਇਆ ਤਾਂ ਉਸ ਨੇ ਜਦ ਦੇਖਿਆ ਤਾਂ ਬਾਹਰ ਵਾਲੇ ਕਮਰੇ ’ਚ ਅੱਗ ਦੀਆਂ ਲਪਟਾਂ ਉੱਠ ਰਹੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ੋਰ ਮਚਾਇਆ ਅਤੇ ਆਸ-ਪਾਸ ਲੋਕ ਇਕੱਠ ਹੋ ਗਏ। ਸਾਰਿਆਂ ਨੇ ਮਿਲ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ, ਨਾਲ ਹੀ ਫਾਇਰ ਬਿਗ੍ਰੇਡ ਨੂੰ ਸੂਚਿਤ ਕੀਤਾ ਪਰ ਫਾਇਰ ਬਿਗ੍ਰੇਡ ਦੇ ਆਉਣ ਤੋਂ ਪਹਿਲਾਂ ਹੈਂਡਲੂਮ ਦਾ ਸਾਮਾਨ ਅਤੇ ਫਰਨੀਚਰ ਨੁਕਸਾਨਿਆ ਗਿਆ। ਮੌਕੇ ’ਤੇ ਪਹੁੰਚੇ ਵਿਧਾਇਕ ਰਮਿੰਦਰ ਆਵਲਾ ਨੇ ਪਹਿਲਾਂ ਤਾਂ ਪਰਿਵਾਰ ਕੋਲੋਂ ਘਟਨਾ ਦੀ ਜਾਣਕਾਰੀ ਲਈ। ਬਾਅਦ ਵਿੱਚ ਉਨ੍ਹਾਂ ਨੂੰ ਭਰੋਸਾ ਦਿੱਤਾ, ਉਹ ਜਲਦੀ ਇਸ ਸਬੰਧੀ ਡਿਪਟੀ ਕਮਿਸ਼ਨਰ ਨਾਲ ਗੱਲ ਕਰਕੇ ਸਰਕਾਰ ਪਾਸੋਂ ਮੁਆਵਜ਼ਾ ਦਿਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All