ਪੱਤਰ ਪ੍ਰੇਰਕ
ਗਿੱਦੜਬਾਹਾ, 8 ਜੂਨ
ਲੰਬੀ ਰੋਡ ਸਥਿਤ ਕਬਾੜ ਦੇ ਗੁਦਾਮ ਵਿੱਚ ਅੱਜ ਸਵੇਰੇ ਅੱਗ ਲੱਗਣ ਕਾਰਨ ਕਰੀਬ ਲੱਖ ਰੁਪਏ ਦਾ ਕਬਾੜ ਸੜ ਕੇ ਸੁਆਹ ਹੋ ਗਿਆ। ਫਾਇਰ ਅਫ਼ਸਰ ਹਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ ਜਿਸ ਨਾਲ ਵੱਡਾ ਨੁਕਸਾਨ ਹੋਣੋਂ ਟਲ ਗਿਆ। ਇਸ ਸਬੰਧੀ ਕਬਾੜ ਦਾ ਕੰਮ ਕਰਨ ਵਾਲੇ ਰਜੇਸ਼ ਕੁਮਾਰ ਨੇ ਦੱਸਿਆ ਕਿ ਅੱਜ ਕਰੀਬ 7 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸ ਦੇ ਕਬਾੜ ਦੇ ਗੁਦਾਮ ਵਿੱਚ ਅੱਗ ਲੱਗੀ ਹੋਈ ਹੈ, ਜਿਸ ਦੀ ਸੂਚਨਾ ਫ਼ਾਇਰ ਬ੍ਰਿਗੇਡ ਗਿੱਦੜਬਾਹਾ ਨੂੰ ਦਿੱਤੀ ਗਈ, ਜਿਨ੍ਹਾਂ ਨੇ ਮੌਕੇ ਤੇ ਪੁੱਜ ਕੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਲਿਆ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।