ਮੈਡੀਕਲ ਕਾਲਜ ਦੀ ਲਾਂਡਰੀ ਵਿੱਚ ਅੱਗ ਲੱਗੀ

ਮੈਡੀਕਲ ਕਾਲਜ ਦੀ ਲਾਂਡਰੀ ਵਿੱਚ ਅੱਗ ਲੱਗੀ

ਮੈਡੀਕਲ ਕਾਲਜ ਦੀ ਲਾਂਡਰੀ ਨੂੰ ਲੱਗੀ ਅੱਗ।

ਜਸਵੰਤ ਜੱਸ

ਫ਼ਰੀਦਕੋਟ, 28 ਨਵੰਬਰ

ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਲਾਂਡਰੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਜ ਦੁਪਹਿਰੇ ਅਚਾਨਕ ਲੱਗੀ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਅੱਗ ਨੇ ਨਾਲ ਲੱਗਦੇ ਮੈਡੀਕਲ ਕਾਲਜ ਦੇ ਸਟੋਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਬੁਝਾਊ ਦਸਤਿਆਂ ਨੇ ਦੋ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਇਸ ਅੱਗ ਉਪਰ ਕਾਬੂ ਪਾਇਆ। ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਸੁਲੇਖ ਮਿੱਤਲ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਸ ਸਟੋਰ ਵਿੱਚ ਅੱਗ ਲੱਗੀ ਹੈ ਉਥੇ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਏਅਰ ਕੰਡੀਸ਼ਨਰ ਬਿਜਲੀ ਦਾ ਸਾਮਾਨ ਅਤੇ ਹੋਰ ਕਾਫ਼ੀ ਪੁਰਾਣਾ ਸਾਮਾਨ ਪਿਆ ਸੀ। ਅੱਗ ਲੱਗਣ ਕਾਰਨ ਲਾਂਡਰੀ ਵਿੱਚ ਪਏ ਕੱਪੜੇ ਵੀ ਪੂਰੀ ਤਰ੍ਹਾਂ ਸੜ ਗਏ ਹਨ। ਲਾਂਡਰੀ ਦੇ ਦਰਵਾਜ਼ੇ ਵੀ ਪੂਰੀ ਤਰ੍ਹਾਂ ਸੜ ਗਏ ਅਤੇ ਸ਼ੀਸ਼ੇ ਵੀ ਟੁੱਟ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All