ਖ਼ੁਦਕੁਸ਼ੀ ਮਾਮਲੇ ’ਚ ਇਨਸਾਫ਼ ਲਈ ਪੱਕਾ ਮੋਰਚਾ ਸ਼ੁਰੂ
ਪਿੰਡ ਹਸਨਪੁਰ ਦੇ ਨੌਜਵਾਨ ਦਵਿੰਦਰ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਐਕਸ਼ਨ ਕਮੇਟੀ ਨੇ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਮਾਨਸਾ ਜ਼ਿਲ੍ਹੇ ਦੇ ਐੱਸ ਐੱਸ ਪੀ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ...
ਪਿੰਡ ਹਸਨਪੁਰ ਦੇ ਨੌਜਵਾਨ ਦਵਿੰਦਰ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਐਕਸ਼ਨ ਕਮੇਟੀ ਨੇ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਮਾਨਸਾ ਜ਼ਿਲ੍ਹੇ ਦੇ ਐੱਸ ਐੱਸ ਪੀ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਓਨਾ ਪੱਕਾ ਮੋਰਚਾ ਜਾਰੀ ਰਹੇਗਾ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਪਿੰਡ ਹਸਨਪੁਰ ਦਾ ਨੌਜਵਾਨ ਦਵਿੰਦਰ ਸਿੰਘ ਬਰਨਾਲਾ ਪਿੰਡ ਦੇ ਇਕ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਦਾ ਪਰਚਾ ਮਾਨਸਾ ਸਦਰ ਥਾਣੇ ਦੀ ਪੁਲੀਸ ਵੱਲੋਂ ਦਰਜ ਕੀਤਾ ਹੋਇਆ ਹੈ ਪਰ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਣ ਤੋਂ ਬਾਅਦ ਦੋ ਹੋਰ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕਰਨ ਦੇ ਬਾਵਜੂਦ ਵੀ ਜੇਲ੍ਹ ਨਹੀਂ ਭੇਜਿਆ ਗਿਆ, ਸਗੋਂ ਜਲਦਬਾਜ਼ੀ ਵਿੱਚ ਮਾਨਸਾ ਪੁਲੀਸ ਦੇ ਡੀ ਐੱਸ ਪੀ ਪੱਧਰ ਦੀ ਜਾਂਚ ਤੋਂ ਬਾਅਦ ਦੋ ਮੁਲਜ਼ਮਾਂ ਨੂੰ ਬੇਗੁਨਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਪਿੰਡ ਹਸਨਪੁਰ ਦੇ ਲੋਕਾਂ ਤੇ ਜਥੇਬੰਦੀਆਂ ਨੇ ਇਹ ਪੱਕਾ ਮੋਰਚਾ ਸ਼ੁਰੂ ਕਰਦਿਆਂ ਮੰਗ ਕੀਤੀ ਕਿ ਕਸੂਰਵਾਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾਵੇ। ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਬਰੇ, ਦੇਵੀਂ ਰਾਮ ਰੰਘੜਿਆਲ, ਦਰਸ਼ਨ ਸਿੰਘ ਗੁਰਨੇ ਕਲਾਂ, ਬਲਵਿੰਦਰ ਸ਼ਰਮਾ ਖਿਆਲਾਂ, ਬਲਜੀਤ ਸਿੰਘ ਭੈਣੀਬਾਘਾ, ਬਲਕਾਰ ਸਿੰਘ ਚਹਿਲਾਂ ਵਾਲੀ, ਹਰਬੰਸ ਸਿੰਘ ਟਾਂਡੀਆਂ, ਮੇਲਾ ਸਿੰਘ ਦਿਆਲੂ, ਜਸਪਾਲ ਸਿੰਘ ਉੱਭਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਮਾਨਸਾ, ਨਰਿੰਦਰ ਕੌਰ, ਰਜਿੰਦਰ ਸਿੰਘ ਮਾਨਸ਼ਾਹੀਆ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂਕੇ, ਰਮਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

