ਵੱਡੀ ਗਿਣਤੀ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਲ
ਪਿੰਡ ਕੁਤਬੇਵਾਲਾ ਦੇ ਵੱਡੀ ਗਿਣਤੀ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਛਾਬੜਾ ਅਨੁਸਾਰ...
ਪਿੰਡ ਕੁਤਬੇਵਾਲਾ ਦੇ ਵੱਡੀ ਗਿਣਤੀ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਛਾਬੜਾ ਅਨੁਸਾਰ ਜੱਗਾ ਸਿੰਘ, ਸਰਵਣ ਸਿੰਘ, ਗੁਰਜੰਟ ਸਿੰਘ, ਹਰਨੇਕ ਸਿੰਘ, ਮਲੂਕ ਸਿੰਘ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ, ਮਹਿਲ ਸਿੰਘ, ਪਿੱਪਲ ਸਿੰਘ ਅਤੇ ਬਲਜੀਤ ਸਿੰਘ ਆਦਿ ਨੂੰ ਸਿਰੋਪਾਓ ਪਾ ਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਪਿੰਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੀ ਹੈ ਅਤੇ ਭਵਿੱਖ ਵਿੱਚ ਵੀ ਹਰ ਕਾਂਗਰਸੀ ਦਾ ਮਾਣ ਕਰਦੀ ਰਹੇਗੀ। ਇਸ ਮੌਕੇ ਮਾਸਟਰ ਗੁਲਜ਼ਾਰ ਸਿੰਘ ਚੇਅਰਮੈਨ ਸਾਬਕਾ ਯੋਜਨਾ ਕਮੇਟੀ, ਰੋਹਿਤ ਉਰਫ਼ ਰਿੰਕੂ ਗਰੋਵਰ ਪ੍ਰਧਾਨ ਨਗਰ ਕੌਂਸਲ, ਸੁਖਵਿੰਦਰ ਸਿੰਘ ਅਟਾਰੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸਾਬਕਾ ਚੇਅਰਮੈਨ ਬਲਾਕ ਕਮੇਟੀ ਬਲਬੀਰ ਬਾਠ, ਸਰਵਣ ਸਿੰਘ ਨੰਬਰਦਾਰ ਬੱਗੇ ਵਾਲਾ, ਬਲੀ ਸਿੰਘ ਪ੍ਰਧਾਨ ਯੂਥ ਕਾਂਗਰਸ ਕਮੇਟੀ ਹਲਕਾ ਸ਼ਹਿਰੀ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਬਲਜਿੰਦਰ ਸਿੰਘ, ਲਖਵਿੰਦਰ ਸਿੰਘ ਠੇਕੇਦਾਰ, ਯਾਦਵਿੰਦਰ ਸਿੰਘ ਅਤੇ ਕਾਂਗਰਸੀ ਵਰਕਰ ਮੌਜੂਦ ਸਨ।