ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਨੰਗਲ ਵਿੱਚ ਕੀਤੀ ਇੱਕਤਰਤਾ ਦੌਰਾਨ 13 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਕੀਤੇ ਜਾ ਰਹੇ ਘਿਰਾਓ ਵਿੱਚ ਵੱਡੀ ਸ਼ਮੂਲੀਅਤ ਕਰਨ ਦੇ ਮਕਸਦ ਨਾਲ ਇੱਥੇ ਇੱਕ ਮੀਟਿੰਗ ਕੀਤੀ ਗਈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਪਾਲ ਸਿੰਘ ਨੰਗਲ ਨੇ ਕਿਹਾ ਕਿ ਪੰਜਾਬ 7 ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਫੈਸਲੇ ਅਨੁਸਾਰ ਘਿਰਾਓ ਪ੍ਰੋਗਰਾਮ ਇਤਿਹਾਸਕ ਬਣਾਇਆ ਜਾਵੇਗਾ।