ਕਲੇਰ ਸਕੂਲ ’ਚ ਤਿੰਨ ਰੋਜ਼ਾ ਅਥਲੈਟਿਕ ਮੀਟ ਕਰਵਾਈ
ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 21 ਅਪਰੈਲ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ 15ਵੀਂ ਤਿੰਨ ਰੋਜ਼ਾ ਅਥਲੈਟਿਕ ਮੀਟ ‘ਕਿਪਸ ਅਥਲੈਟਿਕਸ ਕਾਰਨੀਵਲ’ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ, ਡਾਇਰੈਕਟਰ...
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 21 ਅਪਰੈਲ
ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ 15ਵੀਂ ਤਿੰਨ ਰੋਜ਼ਾ ਅਥਲੈਟਿਕ ਮੀਟ ‘ਕਿਪਸ ਅਥਲੈਟਿਕਸ ਕਾਰਨੀਵਲ’ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ, ਡਾਇਰੈਕਟਰ ਕੋਹਿਨੂਰ ਸਿੱਧੂ, ਪ੍ਰਿੰਸੀਪਲ ਸ਼ਸ਼ੀ ਕਾਂਤ ਅਤੇ ਸੀਨੀਅਰ ਕੁਆਰਡੀਨੇਟਰ ਰੰਜੀਵ ਸ਼ਰਮਾ ਨੇ ਕੀਤੀ। ਸਮਾਪਤੀ ਮੌਕੇ ਦਵਿੰਦਰਪਾਲ ਸਿੰਘ ਬਿੱਟੂ ਅਤੇ ਕਰਮਜੀਤ ਸਿੰਘ ਗਿੱਲ ਦੀਨਾ ਸਾਹਿਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਦੌੜ, ਲੰਬੀ ਤੇ ਉੱਚੀ ਛਾਲ, ਰੱਸਾਕਸ਼ੀ, ਜੈਵਲਿਨ ਥਰੋ, ਹੈਮਰ ਥਰੋ ਅਤੇ ਡਿਸਕਸ ਥਰੋ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਤਲੁਜ ਹਾਊਸ ਨੇ ਅੰਕੇਸ਼ ਕੁਮਾਰ ਅਤੇ ਅਨੁਰਾਧਾ ਨੇ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਹਿਮਾਲਿਆ ਹਾਊਸ ਨੇ ਦੂਜਾ ਅਤੇ ਮਾਲਵਾ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ, ਡਾਇਰੈਕਟਰ ਕੋਹਿਨੂਰ ਸਿੱਧੂ ਤੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੂੰ ਜੇਤੂਆਂ ਨੂੰ ਸਰਟੀਫਿਕੇਟ ਤੇ ਤਗ਼ਮੇ ਦੇ ਕੇ ਸਨਮਾਨਿਤ ਕੀਤਾ। ਇਨਾਮ ਵੰਡ ਸਮਾਗਮ ਮੌਕੇ ਵੀਰਦਵਿੰਦਰ ਕੌਰ, ਅੰਜੇ ਕੁਮਾਰ, ਕਰਮਜੀਤ ਕੌਰ, ਰੁਪਿੰਦਰ ਕੌਰ, ਦਮਨਜੋਤ ਕੌਰ, ਮੋਨਿਕਾ ਚਾਲਾਨਾ ਤੇ ਗੁਰਵਿੰਦਰ ਸੋਨੂ ਹਾਜ਼ਰ ਸਨ।

