ਪੱਤਰ ਪ੍ਰੇਰਕ
ਬਠਿੰਡਾ, 14 ਮਈ
ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ-11 ਤੋਂ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ 17 ਨਾਮਜ਼ਦਗੀ ਪੱਤਰ ਦਾਖਲ ਹੋਏ। ਹੁਣ ਤੱਕ ਬਠਿੰਡਾ ਹਲਕੇ ਲਈ ਕੁੱਲ 40 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਗੁਰਮੀਤ ਸਿੰਘ ਅਤੇ ਰਣਧੀਰ ਸਿੰਘ ਸਿੱਧੂ ਵੱਲੋਂ (2-2 ਸੈੱਟ), ਨੈਸ਼ਨਲ ਰਿਪਬਲਿਕ ਪਾਰਟੀ ਆਫ ਇੰਡੀਆ ਵਲੋਂ ਪ੍ਰਵੀਨ ਹਿਤੇਸ਼ੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਮਾਨ) ਵੱਲੋਂ ਸੁਖਜੀਤ ਕੌਰ ਅਤੇ ਜਨ ਸੇਵਾ ਡਰਾਈਵਰ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਨੇ 1-1 ਸੈੱਟ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਤੋਂ ਇਲਾਵਾ ਭਗਵੰਤ ਸਿੰਘ, ਗੁਰਬਰਨ ਸਿੰਘ, ਪਰਵਿੰਦਰ ਸਿੰਘ, ਅੰਕੁਸ਼ ਜਿੰਦਲ, ਕੁਲਵੰਤ ਸਿੰਘ, ਪ੍ਰਸ਼ੋਤਮ ਕੁਮਾਰ, ਮਨਦੀਪ ਸਿੰਘ, ਮਦਨ ਮੋਹਨ, ਦੇਵ ਰਾਜ ਸਿੰਘ ਅਤੇ ਗੁਰਮੀਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ 1-1 ਸੈੱਟ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।