ਪੱਤਰ ਪ੍ਰੇਰਕ
ਸਮਾਲਸਰ, 15 ਅਪਰੈਲ
ਪਿੰਡ ਵੈਰੋਕੇ ਦੇ ਮਨੀਲਾ ਰਹਿੰਦੇ ਨੌਜਵਾਨ ਦੀ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਰਣਧੀਰ ਸਿੰਘ ਕਈ ਸਾਲ ਪਹਿਲਾਂ ਮਨੀਲਾ ਗਿਆ ਸੀ। ਬੀਤੀ ਸ਼ਾਮ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਦੇਹ ਨੂੰ ਭਾਰਤ ਲਿਆਉਣ ਲਈ ਮਨੀਲਾ ਰਹਿੰਦੇ ਨੌਜਵਾਨ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕੋਸ਼ਿਸ਼ ਕਰ ਰਹੇ ਹਨ। ਬੀਕੇਯੂ ਕ੍ਰਾਂਤੀਕਾਰੀ ਦੇ ਸੀਨੀਅਰ ਆਗੂਆਂ ਪ੍ਰਧਾਨ ਲਾਲ ਸਿੰਘ ਤੇ ਸਰਮੁਖ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਮੰਗ ਕੀਤੀ ਕਿ ਰਣਧੀਰ ਸਿੰਘ ਦੀ ਦੇਹ ਘਰ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।