ਸਿਰਸਾ: ਰਿਵਾੜੀ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੇਲ ਗੱਡੀ ਹੇਠ ਆ ਕੇ ਇਕ ਮੁਟਿਆਰ ਨੇ ਖੁਦਕੁਸ਼ੀ ਕਰ ਲਈ ਹੈ। ਰੇਲਵੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਪਰ ਮੁਟਿਆਰ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਲਾਸ਼ ਨਾਗਰਿਕ ਹਸਪਤਾਲ ਦੇ ਮੁਰਦਾ ਘਰ ਰਖਵਾ ਦਿੱਤੀ ਹੈ। ਰੇਲਵੇ ਪੁਲੀਸ ਦੇ ਅਧਿਕਾਰੀ ਲਛਮਣ ਰਾਮ ਨੇ ਦੱਸਿਆ ਕਿ ਲੜਕੀ ਦੀ ਉਮਰ ਕਰੀਬ 18-20 ਸਾਲ ਲੱਗ ਰਹੀ ਹੈ। ਮ੍ਰਿਤਕਾ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਸ਼ਨਾਖਤੀ ਪ੍ਰਮਾਣ ਨਹੀਂ ਮਿਲਿਆ ਹੈ। -ਨਿੱਜੀ ਪੱਤਰ ਪ੍ਰੇਰਕ