ਬਰਨਾਲਾ ਦੇ ਪਿੰਡ ਸੰਘੇੜਾ ’ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ

ਬਰਨਾਲਾ ਦੇ ਪਿੰਡ ਸੰਘੇੜਾ ’ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ

ਲਖਵੀਰ ਸਿੰਘ ਟੱਲੇਵਾਲ
ਟੱਲੇਵਾਲ(ਬਰਨਾਲਾ), 2 ਅਗਸਤ

ਬਰਨਾਲਾ ਦੇ ਪਿੰਡ ਸੰਘੇੜਾ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਨੌਜਵਾਨ ਨੂੰ ਚੁੱਕ ਕੇ ਹਸਪਤਾਲ ਲਿਆਉਣ ਵਾਲੇ ਲੋਕਾਂ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਸ਼ੱਕ ਪ੍ਰਗਟਾਇਆ ਹੈ। ਨੌਜਵਾਨ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਐੱਮਸੀ ਦੇ ਪਤੀ ਗੁਰਪ੍ਰੀਤ ਸਿੰਘ ਸੋਨੀ ਨੇ ਦੱਸਿਆ ਕਿ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ। ਮੌਤ ਦਾ ਕਾਰਨ ਵੀ ਨਸ਼ੇ ਦੀ ਓਵਰਡੋਜ਼ ਹੀ ਲੱਗ ਹਿਾ ਹੈ। ਉਧਰ ਇਸ ਮਾਮਲੇ ’ਤੇ ਥਾਣਾ ਸਿਟੀ-1 ਦੇ ਐੱਸਐੱਚਓ ਗੁਲਾਬ ਸਿੰਘ ਨੇ ਦੱਸਿਆ ਕਿ ਉਹ ਸੂਚਨਾ ਮਿਲਣ ’ਤੇ ਮੌਕੇ ਉਪਰ ਪਹੁੰਚੇ ਸਨ। ਨੌਜਵਾਨ ਦੇ ਮੂੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੇ ਸਬੰਧੀ ਕਿਹਾ ਕਿ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕੀਤੀ ਲੱਗਦੀ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All