Aam Aadmi Party: ਪਿੰਡਾਂ ਦੇ ਵਿਕਾਸ ਲਈ ਵਚਨਬੱਧ: ਸਿੰਗਲਾ
ਹਲਕਾ ਮਾਨਸਾ ਦੇ ਪਿੰਡ ਅਨੂਪਗੜ੍ਹ ਵਿੱਚ ‘ਆਪ’ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਪਿੰਡ ਦੀ ਸਮੁੱਚੀ ਪੰਚਾਇਤ ਦੀ ਅਗਵਾਈ ਵਿੱਚ ਪਿੰਡ ਦੇ ਵੱਖ-ਵੱਖ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਪਾਰਟੀ...
ਹਲਕਾ ਮਾਨਸਾ ਦੇ ਪਿੰਡ ਅਨੂਪਗੜ੍ਹ ਵਿੱਚ ‘ਆਪ’ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਪਿੰਡ ਦੀ ਸਮੁੱਚੀ ਪੰਚਾਇਤ ਦੀ ਅਗਵਾਈ ਵਿੱਚ ਪਿੰਡ ਦੇ ਵੱਖ-ਵੱਖ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਵਿਧਾਇਕ ਸਿੰਗਲਾ ਨੇ ਕਿਹਾ ਕਿ ਹਲਕਾ ਮਾਨਸਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ‘ਆਪ’ ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚ ਰਿਹਾ ਹੈ। ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮਿਲ ਰਹੀਆਂ ਸਹੂਲਤਾਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਨਾਲ ਜੁੜ ਰਹੇ ਹਨ। ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ, ‘ਆਪ’ ਆਗੂ ਅਤੇ ਕਾਰਕੁਨ ਮੌਜੂਦ ਸਨ।

