DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Aam Aadmi Party ਨੇ ਸਫ਼ਾਈ ਸੇਵਕਾਂ ਕੋਲੋਂ ਸਾਥ ਮੰਗਿਆ

ਬਲਜਿੰਦਰ ਕੌਰ ਵੱਲੋਂ ਬਾਕੀ ਮੰਗਾਂ ਪੜਾਅਵਾਰ ਮੰਨਣ ਦਾ ਭਰੋਸਾ; ਸਿਹਤ ਤੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਬਲਜਿੰਦਰ ਕੌਰ ਅਤੇ ਹੋਰ।
Advertisement

ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਦੀ ਚੀਫ ਵ੍ਹਿੱਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਸਰਕਾਰ ਨੇ ਆਪਣੀਆਂ ਨੀਤੀਆਂ ਨਾਲ ਸਮਾਜ ਦੇ ਹਰ ਵਰਗ ਦਾ ਭਰੋਸਾ ਜਿੱਤ ਲਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਸਫਾਈ ਕਾਮਿਆਂ ਦੀ ਭਲਾਈ ਨੂੰ ਤਰਜੀਹ ਦੇ ਰਹੀ ਹੈ। ਕਈ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦੇ ਮਸਲੇ ਪੜਾਅਵਾਰ ਢੰਗ ਨਾਲ ਹੱਲ ਕੀਤੇ ਜਾਣਗੇ। ਉਨ੍ਹਾਂ ਸਫਾਈ ਕਾਮਿਆਂ ਦੀਆਂ ਯੂਨੀਅਨਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਹਾਜ਼ਰ ਸਨ।

Advertisement

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਕਿਸਾਨਾਂ ਲਈ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਸਿਹਤ ਖੇਤਰ ਵਿੱਚ ਸਰਕਾਰੀ ਹਸਪਤਾਲਾਂ ਅੰਦਰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਸੀ ਐੱਮ ਦੀ ਯੋਗਸ਼ਾਲਾ ਤਹਿਤ ਹਜ਼ਾਰਾਂ ਲੋਕ ਰੋਜ਼ਾਨਾ ਯੋਗਾ ਕਰ ਰਹੇ ਹਨ। ਸਿੱਖਿਆ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਢਾਂਚਾ ਮਜ਼ਬੂਤ ਕੀਤਾ ਗਿਆ ਹੈ। ਸਕੂਲ ਆਫ ਐਮੀਨੈਂਸ ਬਣਾਉਣ ਸਮੇਤ ਅਧਿਆਪਕਾਂ ਨੂੰ ਵਿਦੇਸ਼ੀ ਸਿਖਲਾਈ ਦਿੱਤੀ ਜਾ ਰਹੀ ਹੈ।

Advertisement

ਸਫਾਈ ਕਾਮਿਆਂ ਦੀਆਂ ਤਨਖਾਹਾਂ ਦੁੱਗਣੀਆਂ ਹੋਣਗੀਆਂ: ਬਿਲਾਸਪੁਰ

ਬਾਘਾ ਪੁਰਾਣਾ/ਮੋਗਾ (ਨਿੱਜੀ ਪੱਤਰ ਪ੍ਰੇਰਕ): ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਫਾਈ ਕਾਮਿਆਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਰਗ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ਉੱਤੇ ਹੱਲ ਕਰਦਿਆਂ ਸਰਕਾਰ ਵੱਲੋਂ ਸਫਾਈ ਕਾਮਿਆਂ ਦੀਆਂ ਤਨਖਾਹਾਂ ਵਿੱਚ ਤਕਰੀਬਨ ਦੁੱਗਣਾ ਵਾਧਾ ਕਰਨ ਦਾ ਇਤਿਹਾਸਕ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਫਾਈ ਕਾਮਿਆਂ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕ ਰਹੀ ਹੈ। ਤਨਖਾਹਾਂ ਵਿੱਚ ਇਹ ਵਾਧਾ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਦੇ ਨਾਲ ਨਾਲ ਪਰਿਵਾਰਾਂ ਦਾ ਜੀਵਨ ਪੱਧਰ ਵੀ ਸੁਧਾਰੇਗਾ। ਵਿਧਾਇਕ ਨੇ ਸਫਾਈ ਕਾਮਿਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਹੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਂਦੇ ਰਹਿਣ।

Advertisement
×