AAP: ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ
ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ‘ਆਪ’ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ...
ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ‘ਆਪ’ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣਾਇਆ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਸਿੱਖਿਆ ਵਿੱਚ ਸੁਧਾਰ ਅਤੇ ਲੋਕਾਂ ਨੂੰ ਮਿਲ ਰਹੀ ਵਿੱਤੀ ਰਾਹਤ ਵਰਗੇ ਸਰਕਾਰ ਦੇ ਉਪਰਾਲਿਆਂ ਨਾਲ ਆਮ ਪਰਿਵਾਰਾਂ ਨੂੰ ਵੱਡੀ ਬੱਚਤ ਹੋ ਰਹੀ ਹੈ। ਇਸੇ ਕਰ ਕੇ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਨੂੰ ਨਕਾਰ ਕੇ ਵਿਕਾਸ ਅਤੇ ਲੋਕ-ਭਲਾਈ ਦੀ ਸੋਚ ਨਾਲ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਬੱਚਤ ਲਈ ਕੀਤੇ ਜਾ ਰਹੇ ਕੰਮਾਂ ਦਾ ਸਿੱਧਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ।

