‘ਆਪ’ ਝੂਠੀਆਂ ਗਾਰੰਟੀਆਂ ਦੇ ਕੇ ਸੱਤਾ ’ਚ ਆਈ: ਕਾਂਗੜ
ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਸੱਤਾ ਵਿੱਚ ਆਈ ਹੈ। ਇਸ ਸਰਕਾਰ ਨੇ ਚਾਰ ਸਾਲ ਬੀਤਣ ਉਪਰੰਤ ਵੀ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਸਣੇ ਹੋਰ ਵਾਅਦੇ ਅਜੇ ਤੱਕ...
ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਸੱਤਾ ਵਿੱਚ ਆਈ ਹੈ। ਇਸ ਸਰਕਾਰ ਨੇ ਚਾਰ ਸਾਲ ਬੀਤਣ ਉਪਰੰਤ ਵੀ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਸਣੇ ਹੋਰ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਸ੍ਰੀ ਕਾਂਗੜ ਨੇ ਅੱਜ ਪਿੰਡ ਕੋਠਾ ਗੁਰੂ ਵਿੱਚ ਜ਼ਿਲ੍ਹਾ ਪਰਿਸ਼ਦ ਜ਼ੋਨ ਸਿਰੀਏਵਾਲਾ ਤੋਂ ਪਾਰਟੀ ਉਮੀਦਵਾਰ ਸਰਬਜੀਤ ਜਲਾਲ ਤੇ ਪੰਚਾਇਤ ਸਮਿਤੀ ਉਮੀਦਵਾਰ ਗਗਨਦੀਪ ਸਿੰਘ ਸਿੱਧੂ (ਨਿਓਰ) ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਸ੍ਰੀ ਕਾਂਗੜ ਨੇ ਕਿਹਾ ਕਿ ਮੌਜੂਦਾ ਹਾਲਾਤ ’ਚ ਪੰਜਾਬ ਵਾਸੀ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਓ, ਤਾਂ ਜੋ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਾ ਕੇ ਹਲਕੇ ਦਾ ਵਿਕਾਸ ਕਰਵਾਇਆ ਜਾ ਸਕੇ।
ਇਸ ਮੌਕੇ ਬਲਵੀਰ ਸਿੰਘ ਗਿੱਲ, ਤੇਜੀ ਜਲਾਲ, ਗੁਰਦੀਪ ਸਿੰਘ ਗਿੱਲ, ਰਛਪਾਲ ਰਾਏ, ਲਖਵੀਰ ਲੱਖਾ ਭਗਤਾ ਆਦਿ ਹਾਜ਼ਰ ਸਨ।

