ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਮੁੜ ਕਦੇ ਸੱਤਾ ਵਿੱਚ ਨਹੀਂ ਆ ਸਕਦੀ: ਮਲੂਕਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼ਨਿਚਰਵਾਰ ਨੂੰ ਬਠਿੰਡਾ ਵਿੱਚ ਗੱਲਬਾਤ ਕਰਦਿਆਂ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ‘ਆਪ’ ਮੁੜ ਕਦੇ ਵੀ ਪੰਜਾਬ ਵਿੱਚ ਸਤਾ ਵਿੱਚ ਨਹੀਂ ਆ ਸਕਦੀ। ਇਸ...
ਬਠਿੰਡਾ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਕੰਦਰ ਸਿੰਘ ਮਲੂਕਾ। -ਫੋਟੋ: ਪਵਨ ਸ਼ਰਮਾ
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼ਨਿਚਰਵਾਰ ਨੂੰ ਬਠਿੰਡਾ ਵਿੱਚ ਗੱਲਬਾਤ ਕਰਦਿਆਂ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ‘ਆਪ’ ਮੁੜ ਕਦੇ ਵੀ ਪੰਜਾਬ ਵਿੱਚ ਸਤਾ ਵਿੱਚ ਨਹੀਂ ਆ ਸਕਦੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵੀ ਹਾਜ਼ਰ ਸਨ।

ਮਲੂਕਾ ਨੇ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਲਈ ਘਾਤਕ ਕਰਾਰ ਦਿੰਦੇ ਹੋਏ ਕਿਹਾ ਕਿ ਭਾਵੇਂ ਸਰਕਾਰ ਨੇ ਇਸ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ, ਪਰ ਲੋਕਾਂ ਨੂੰ ਇਨ੍ਹਾਂ ’ਤੇ ਭਰੋਸਾ ਨਹੀਂ ਕਿਉਂਕਿ ਬਾਹਰਲੀਆਂ ਕੰਪਨੀਆਂ ਨਾਲ ਗੁਪਤ ਸਮਝੌਤੇ ਹੋਣ ਦੀ ਸੰਭਾਵਨਾ ਰਹਿੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀ ਸਤੰਬਰ ਤੋਂ ਸ਼ੁਰੂ ਹੋਣ ਵਾਲੇ ਅਕਾਲੀ ਦਲ ਦੇ ਰੋਜ਼ਾਨਾ ਧਰਨਿਆਂ ਦੇ ਐਲਾਨ ਤੋਂ ਡਰਦਿਆਂ ਹੀ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣਾ ਪਿਆ।

Advertisement

ਭਾਜਪਾ ਨਾਲ ਸੰਭਾਵੀ ਗੱਠਜੋੜ ਬਾਰੇ ਸ੍ਰੀ ਮਲੂਕਾ ਨੇ ਕਿਹਾ ਕਿ ਇਸ ਬਾਰੇ ਫ਼ੈਸਲਾ ਸਿਰਫ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਏਕਤਾ ਦੀ ਗੱਲ ਕਰਦਾ ਆਇਆ ਹੈ। ਉਨ੍ਹਾਂ ਕਿਹਾ ਪਹਿਲਾਂ ਵੀ ਕਈ ਵਾਰ ਵੱਖਰੇ ਧੜੇ ਬਣੇ ਪਰ ਅਸਲੀ ਅਕਾਲੀ ਦਲ ਸਿਰਫ਼ ਇੱਕ ਹੈ। ਸ੍ਰੀ ਮਲੂਕਾ ਨੇ ਮੰਨਿਆ ਕਿ ਧੜੇਬੰਦੀ ਕਾਰਨ ਨੁਕਸਾਨ ਜ਼ਰੂਰ ਹੋਇਆ ਪਰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗਣ ਤੋਂ ਬਾਅਦ ਹੁਣ ਬਾਗ਼ੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਸ੍ਰੀ ਮਲੂਕਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬੀ ਹਿੱਤਾਂ ਦੀ ਰਾਖੀ ਲਈ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਅਕਾਲੀ ਦਲ ਹੈ ਜਿਸ ਦਾ ਕਰਬਾਨੀਆਂ ਭਰਿਆ ਇਤਿਹਾਸ ਹੈ।

Advertisement