ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ‘ਆਪ’ ਉਮੀਦਵਾਰ ਵੱਲੋਂ ਪਾਰਟੀ ਤੋਂ ਅਸਤੀਫਾ

ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ‘ਆਪ’ ਉਮੀਦਵਾਰ ਵੱਲੋਂ ਪਾਰਟੀ ਤੋਂ ਅਸਤੀਫਾ

ਸੰਜੀਵ ਹਾਂਡਾ

ਫ਼ਿਰੋਜ਼ਪੁਰ, 17 ਜਨਵਰੀ

ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗੜ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਇੱਥੇ ਅੱਜ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਹੈ।

ਆਸ਼ੂ ਬਾਂਗੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਅਤੇ ਹੋਰ ਆਬਜ਼ਰਵਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਪ੍ਰੇਸ਼ਾਨੀਆਂ ਕਰ ਕੇ ਉਹ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਛੇਤੀ ਹੀ ਬਹੁਤ ਵੱਡੇ ਖੁਲਾਸੇ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ  ਮੁਤਾਬਕ ਆਸ਼ੂ ਬਾਂਗੜ ਹੁਣ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All