ਬਲਜੀਤ ਸਿੰਘ
ਸਰਦੂਲਗੜ੍ਹ, 24 ਦਸੰਬਰ
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ’ਚ ਹਲਕਾ ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਬਣਾਂਵਾਲੀ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨਣ ਤੋਂ ਬਾਅਦ ਹਲਕੇ ਦੇ ਵੋਟਰਾਂ ਤੇ ਆਮ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।