‘ਆਪ’ ਨੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਪੰਡੋਰੀ
‘ਆਪ’ ਦੇ ਠੀਕਰੀਵਾਲਾ ਜ਼ੋਨ ਤੋਂ ਉਮੀਦਵਾਰ ਜਗਸੀਰ ਸਿੰਘ ਚੀਮਾ ਦੇ ਹੱਕ ਵਿੱਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਠੀਕਰੀਵਾਲਾ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਵਿਧਾਇਕ...
Advertisement
‘ਆਪ’ ਦੇ ਠੀਕਰੀਵਾਲਾ ਜ਼ੋਨ ਤੋਂ ਉਮੀਦਵਾਰ ਜਗਸੀਰ ਸਿੰਘ ਚੀਮਾ ਦੇ ਹੱਕ ਵਿੱਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਠੀਕਰੀਵਾਲਾ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਵਿਧਾਇਕ ਪੰਡੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਰਾਜ ਦੌਰਾਨ ਸਭ ਵਾਅਦੇ ਪੂਰੇ ਕਰ ਦਿੱਤੇ ਹਨ। ਪਿੰਡਾਂ ਵਿੱਚ ਗਲੀਆਂ ਤੋਂ ਲੈ ਕੇ ਨਿਕਾਸੀ ਪਾਣੀ, ਖੇਡ ਮੈਦਾਨ, ਲਾਇਬ੍ਰੇਰੀਆਂ ਦੇ ਵੱਡੇ ਵਿਕਾਸ ਕੰਮ ਕੀਤੇ ਗਏ ਹਨ। ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਕੋਲ ਚੋਣ ਦੌਰਾਨ ਕੋਈ ਮੁੱਦਾ ਹੀ ਨਹੀਂ ਹੈ, ਸਿਰਫ਼ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਹੀ ਕਰ ਰਹੇ ਹਨ। ‘ਆਪ’ ਇਹ ਚੋਣ ਵਿਕਾਸ ਦੇ ਮੁੱਦੇ ’ਤੇ ਲੜ ਰਹੀ ਹੈ। ਚੋਣਾਂ ਵਿੱਚ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ।
Advertisement
Advertisement
Advertisement
×

