ਪੱਤਰ ਪ੍ਰੇਰਕ
ਭਾਈਰੂਪਾ, 16 ਦਸੰਬਰ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਵੱਲੋਂ ਲਗਾਤਾਰ ਹਲਕੇ ਦੇ ਪਿੰਡਾਂ ਵਿਚ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਲਕਾਰ ਸਿੰਘ ਸਿੱਧੂ ਨੇ ਭਾਈਰੂਪਾ ਵਿਖੇ ਮਹਿਲਾ ਵਿੰਗ ਕੋਆਰਡੀਨੇਟਰ ਸ਼ਗਨਪਰੀਤ ਕੌਰ ਦੇ ਗ੍ਰਹਿ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਸਿਰਫ ਆਪ ਪਾਰਟੀ ਦੀ ਸਰਕਾਰ ਹੀ ਮੁੜ ਤੋਂ ਰੰਗਲਾ ਤੇ ਖੁਸਹਾਲ ਬਣਾ ਸਕਦੀ ਹੈ। ਕੇਜਰੀਵਾਲ ਦੀ ਤੀਜੀ ਗਾਰੰਟੀ ਤਹਿਤ ਪੰਜਾਬ ਵਿੱਚ ’ਆਪ’ ਦੀ ਸਰਕਾਰ ਆਉਣ ’ਤੇ 18 ਸਾਲ ਤੋਂ ਉਪਰ ਦੀਆਂ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲੇਗਾ। ਇਸ ਦੌਰਾਨ ਪਿੰਡ ਦੀਆਂ ਔਰਤਾਂ ਵੱਲੋਂ ਰਜਿਸਟ੍ਰੇਸਨ ਕਰਵਾਈ ਗਈ। ਇਸ ਮੌਕੇ ਸੀਨੀਅਰ ਆਪ ਆਗੂ ਨਛੱਤਰ ਸਿੰਘ ਭਗਤਾ, ਸਗਨਪ੍ਰੀਤ ਕੌਰ ਭਾਈਰੂਪਾ, ਗੁਰਚਰਨ ਸਿੰਘ ਫੌਜੀ, ਜਗਦੀਪ ਸਿੰਘ, ਵੀਰ ਸਿੰਘ, ਗੋਰਾ ਲਾਲ , ਕੁਲਵਿੰਦਰ ਸਿੰਘ, ਗੁਰਦੀਪ ਸਿੰਘ ਫੌਜੀ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਤੋਂ ਪਹਿਲਾਂ ਬਲਕਾਰ ਸਿੱਧੂ ਨੇ ਆਪ ਦੀਆਂ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦਿੱਲੀ ਵਿਚ ਕੇਜਰੀਵਾਲ ਸਰਕਾਰ ਵਲੋਂ ਕਰਵਾਏ ਕੰਮਾਂ ਦਾ ਹਵਾਲਾ ਦਿੰਦਿਆਂ ਵੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਦਾ ਦਾਅਵਾ ਕੀਤਾ।