‘ਆਪ’ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ’ਚ ਫੇਲ੍ਹ: ਘੁਬਾਇਆ
ਪਿੰਡ ਲੱਖੋ ਕੇ ਬਹਿਰਾਮ ਵਿੱਚ ਨਸ਼ੇ ਕਾਰਨ ਫ਼ੌਤ ਹੋਏ ਚਾਰ ਨੌਜਵਾਨਾਂ ਦੇ ਪਰਿਵਾਰਾਂ ਨਾਲ ਅੱਜ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਗਿਆ। ਸ਼ੇਰ...
Advertisement
ਪਿੰਡ ਲੱਖੋ ਕੇ ਬਹਿਰਾਮ ਵਿੱਚ ਨਸ਼ੇ ਕਾਰਨ ਫ਼ੌਤ ਹੋਏ ਚਾਰ ਨੌਜਵਾਨਾਂ ਦੇ ਪਰਿਵਾਰਾਂ ਨਾਲ ਅੱਜ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਗਿਆ। ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਕਿਉਂਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਅਤੇ ਆਏ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਕੋਈ ਲੀਡਰ, ਮੁੱਖ ਮੰਤਰੀ ਜਾਂ ਵਿਧਾਇਕ ਪੰਜਾਬ ਦੀਆਂ ਮੁਸ਼ਕਲਾਂ ਪ੍ਰਤੀ ਸੰਜੀਦਾ ਨਹੀਂ ਹੈ। ਇਸ ਮੌਕੇ ਅਪਨਦੀਪ ਸਿੰਘ ਮੀਤ ਪ੍ਰਧਾਨ ਯੂਥ ਕਾਂਗਰਸ ਫਿਰੋਜ਼ਪੁਰ, ਨੰਬਰਦਾਰ ਬਖ਼ਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ ਬਲਾਕ ਚੇਅਰਮੈਨ ਐੱਸਸੀ ਵਿੰਗ ਅਤੇ ਹਰਜਿੰਦਰ ਸਿੰਘ ਬਿੱਟੂ ਹਾਜ਼ਰ ਸਨ।
Advertisement
Advertisement
×