ਪੱਤਰ ਪ੍ਰੇਰਕ
ਬਠਿੰਡਾ, 27 ਅਪਰੈਲ
ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਪਟੇਲ ਨਗਰ, ਰਾਮਾਂ ਮੰਡੀ, ਤਲਵੰਡੀ ਸਾਬੋ, ਬਣਵਾਲੀ, ਕੋਟ ਸ਼ਮੀਰ ਤੇ ਮਾਈਸਰਖਾਨਾ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੇ ਖੋਖਲੇ ਦਾਅਵਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਧੋਖਾ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਇਸ਼ਤਿਹਾਰਾਂ ਵਿੱਚ ਕਰੋੜਾਂ ਖਰਚ ਕੇ ਖਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਤੋਂ ਹੀ ਉਮੀਦਾਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਨੂੰ ਵੰਡਦੀ ਹੈ, ਪਰ ਜਦੋਂ ਵਿਕਾਸ ਕਾਰਜਾਂ ਦੀ ਗੱਲ ਆਉਂਦੀ ਹੈ ਤਾਂ ਫੰਡਾਂ ਦੀ ਘਾਟ ਦੀ ਸ਼ਿਕਾਇਤ ਕੀਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਮੋਦੀ ਸਰਕਾਰ ਦੇ ਹੱਕ ਵਿੱਚ ਵੋਟ ਪਾ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰਨ।