‘ਆਪ’ ਸਰਕਾਰ ਨੇ ਤਿੰਨ ਸਾਲਾਂ ’ਚ ਇਤਿਹਾਸਕ ਫ਼ੈਸਲੇ ਲਏ: ਭੱਲਾ
‘ਆਪ’ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਤਿੰਦਰ ਭੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ’ਚ ਇਤਿਹਾਸਕ ਤੇ ਕ੍ਰਾਂਤੀਕਾਰੀ ਕਦਮ ਉਠਾਏ ਹਨ, ਪਰ ਵਿਰੋਧੀ ਪਾਰਟੀਆਂ ਲਗਾਤਾਰ ਝੂਠ ਵੇਚ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ’ਤੇ ਲੱਗੀਆਂ ਹੋਈਆਂ ਹਨ।
ਇਹ ਗੱਲਾਂ ਉਨ੍ਹਾਂ ਪਿੰਡ ਭਾਗੀਵਾਂਦਰ ਵਿੱਚ ਨੁੱਕੜ ਮੀਟਿੰਗ ਦੌਰਾਨ ਕਹੀਆਂ। ਉਨ੍ਹਾਂ ਮਾਨ ਸਰਕਾਰ ਵੱਲੋਂ ਸਿਹਤ, ਸਿੱਖਿਆ, ਰੁਜ਼ਗਾਰ, ਕੁਰਪਸ਼ਨ ਆਦਿ ਦੇ ਖੇਤਰਾਂ ’ਚ ਕੀਤੇ ਕੰਮਾਂ ਦੀ ਲੰਮੀ ਚੌੜੀ ਫ਼ਹਿਰਿਸਤ ਗਿਣਾਉਂਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪਿਛਲੇ 70 ਸਾਲ ਪੰਜਾਬ ਨੂੰ ਲੁੱਟ ਕੇ ਖਾਣ ਤੋਂ ਸਿਵਾਅ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਤੋਂ ਅੱਕ ਕੇ ਪੰਜਾਬੀਆਂ ਨੇ ‘ਆਪ’ ਸਰਕਾਰ ਨੂੰ ਚੁਣਿਆ ਹੈ ਅਤੇ ਇਸ ਸਰਕਾਰ ਵੱਲੋਂ ਨਿਰੰਤਰ ਲੋਕ ਹਿਤਾਂ ਵਿੱਚ ਕਾਰਜ ਕੀਤੇ ਜਾ ਰਹੇ ਹਨ।
ਚੇਅਰਮੈਨ ਭੱਲਾ ਨੇ ਕਿਹਾ ਕਿ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦਾ ਮੰਤਵ ਪਾਰਟੀ ਵਾਲੰਟੀਅਰਾਂ ਵਿੱਚ ਜੋਸ਼ ਭਰਨਾ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਪਿੰਡ-ਦਰ-ਪਿੰਡ ਆਉਂਦੇ ਦਿਨਾਂ ਵਿੱਚ ਜਾਰੀ ਰਹੇਗਾ।
ਇਸ ਮੌਕੇ ਹਲਕਾ ਸੰਗਠਨ ਇੰਚਾਰਜ ਤਲਵੰਡੀ ਸਾਬੋ ਗੁਰਪ੍ਰੀਤ ਕੌਰ, ਰੁਪਿੰਦਰ ਸਿੰਘ ਸਰਦਾਰਗੜ੍ਹ, ਗੁਰਸੇਵਕ ਸਿੰਘ ਬਾਂਡੀ, ਮਲਕੀਤ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਵਾਲੰਟੀਅਰ ਹਾਜ਼ਰ ਸਨ।