DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਨੇ ਸਿਹਤ, ਸਿੱਖਿਆ ਤੇ ਕਾਨੂੰਨ ਵਿਵਸਥਾ ਦਾ ਹਾਲ ਮਾੜਾ ਕੀਤਾ: ਹਰਸਿਮਰਤ

ਨਸ਼ੇ ਅਤੇ ਨਾਜਾਇਜ਼ ਖਣਨ ’ਚ ਵਾਧੇ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਦੱਸਿਆ

  • fb
  • twitter
  • whatsapp
  • whatsapp
featured-img featured-img
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਮੰਚ ’ਤੇ ਬੈਠੇ ਹਲਕਾ ਇੰਚਾਰਜ ਪ੍ਰੇਮ ਅਰੋੜਾ ਕੋਈ ਨੁਕਤਾ ਸਾਂਝਾ ਕਰਦੇ ਹੋਏ।
Advertisement

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਸਿਹਤ, ਸਿੱਖਿਆ ਤੇ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਾਜਾਇਜ਼ ਮਾਈਨਿੰਗ, ਨਸ਼ਾ ਅਤੇ ਕਤਲ ਤੇ ਫਿਰੌਤੀਆਂ ਲਗਾਤਾਰ ਵਧ ਰਹੀਆਂ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਸੂਬੇ ਨੂੰ ਲਾਵਾਰਸ ਛੱਡ ਬਾਕੀ ਸੂਬਿਆਂ ਵਿੱਚ ਐਸ਼ੋ- ਆਰਾਮ ਲਈ ਘੁੰਮ ਰਹੇ ਹਨ। ਉਹ ਇੱਥੇ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਸੁਵਿਧਾ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਪਰ ਖ਼ੁਦ ਆਪਣਾ ਇਲਾਜ ਮਹਿੰਗੇ ਹਸਪਤਾਲਾਂ ਵਿੱਚ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਪੰਜਾਬ ਵਿੱਚ ਮੁਹੱਲਾ ਕਲੀਨਿਕ ਜਾਂ ਵੱਡੇ ਹਸਪਤਾਲ ਖੋਲ੍ਹੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹ ਆਪਣਾ ਇਲਾਜ ਮੁਹੱਲਾ ਕਲੀਨਿਕਾਂ ਵਿੱਚ ਕਿਉਂ ਨਹੀਂ ਕਰਵਾ ਰਹੇ? ਉਨ੍ਹਾਂ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਭਗਵੰਤ ਮਾਨ ਦੂਜੇ ਨੇਤਾਵਾਂ ਅਤੇ ਪਰਿਵਾਰਾਂ ਉੱਪਰ ਸਕਿਉਰਿਟੀ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਬਿਆਨਬਾਜ਼ੀ ਕਰਦੇ ਸਨ, ਪਰ ਹੁਣ ਸੱਤਾ ਹਾਸਲ ਕਰਨ ਤੋਂ ਬਾਅਦ ਸਭ ਕੁਝ ਉਲਟ ਕਰ ਰਹੇ ਹਨ, ਚਾਹੇ ਸਕਿਉਰਿਟੀ ਹੋਵੇ, ਚਾਹੇ ਹੂਟਰ ਵਾਲੀਆਂ ਕਾਰਾਂ ਦੇ ਕਾਫ਼ਲੇ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਇਨ੍ਹਾਂ ਨੂੰ ਸੂਬੇ ’ਚੋਂ ਸਫ਼ਾਈ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਭਲਾ ਕਰਨ ਵਾਲੀ ਇੱਕੋ-ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਹਰ ਵਰਗ ਨੂੰ ਖੁਸ਼ਹਾਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਰ ਕਦਮ ਚੁੱਕੇਗਾ। ਇਸ ਦੌਰਾਨ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।

Advertisement

Advertisement
Advertisement
×