ਭਗਤਾ ਭਾਈ: ਆਮ ਆਦਮੀ ਪਾਰਟੀ ਵੱਲੋਂ ਪਿੰਡ ਕੋਠਾ ਗੁਰੂ ਵਿੱਚ ਕਰਵਾਏ ਸਮਾਗਮ ਦੌਰਾਨ ਨਗਰ ਪੰਚਾਇਤ ਚੋਣਾਂ ਵਿਚ ਹਾਰੇ ਪਾਰਟੀ ਦੇ ਉਮੀਦਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿੱਚ ਕਾਂਗਰਸ ਵੱਲੋਂ ਅਪਣਾਈ ਧੱਕੇਸ਼ਾਹੀ, ਪੱਖਪਾਤੀ ਅਤੇ ਗੁੰਡਾਗਰਦੀ ਵਾਲੀ ਨੀਤੀ ਦਾ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਬਹੁਤ ਬੁਰਾ ਮਨਾਇਆ ਹੈ।
-ਪੱਤਰ ਪ੍ਰੇਰਕ