ਪੱਤਰ ਪ੍ਰੇਰਕ
ਭਾਈਰੂਪਾ, 9 ਜੂਨ
ਪਟਿਆਲਾ ਵਿੱਚ ਅਧਿਆਪਕਾਂ ਉੱਪਰ ਹੋਏ ਲਾਠੀਚਾਰਜ ਵਿੱਚ ਜ਼ਖਮੀ ਹੋਏ ਭਾਈਰੂਪਾ ਨਾਲ ਸਬੰਧਤ ਅਧਿਆਪਕਾ ਕਿਰਨਦੀਪ ਕੌਰ ਅਤੇ ਨਿਰਮਲ ਸਿੰਘ ਨਾਲ ‘ਆਪ’ ਆਗੂ ਜਤਿੰਦਰ ਸਿੰਘ ਭੱਲਾ ਅਤੇ ਸਾਥੀਆਂ ਨੇ ਦੁੱਖ ਪ੍ਰਗਟਾਇਆ। ਉਨ੍ਹਾਂ ਅਧਿਆਪਕਾਂ ਦਾ ਹਾਲ ਚਾਲ ਪੁੱਛਿਆ ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ ਭਾਈਰੂਪਾ, ਸਮਾਜ ਸੇਵੀ ਬਲਕਾਰ ਸਿੰਘ ਹਾਜ਼ਰ ਸਨ।
ਪੇਅ ਕਮਿਸ਼ਨ ਦੀ ਮਿਆਦ ਵਧਾਉਣ ਦੀ ਨਿੰਦਾ
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਅਧਿਆਪਕ ਦਲ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਛੇਵੇਂ ਪੇ ਕਮਿਸ਼ਨ ਦੀ ਮਿਆਦ 31 ਅਗਸਤ ਤੱਕ ਵਧਾਉਣ ਦੀ ਨਿੰਦਾ ਕੀਤੀ ਹੈ।
ਬੇਰੁਜਗਾਰ ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿੰਦਾ
ਸ਼ਹਿਣਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਹਿਣਾ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਗਲਾ ਨੇ ਪਟਿਆਲਾ ਵਿੱਚ ਰੁਜਗਾਰ ਮੰਗਦੇ ਬੇਰੁਜਗਾਰ ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿੰਦਾ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਮੀਤ ਪ੍ਰਧਾਨ ਲਖਵੀਰ ਸਿੰਘ ਦੁੱਲਮਸਰ ਨੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ ਹੈ।
ਮਾਨਸਾ (ਪੱਤਰ ਪ੍ਰੇਰਕ): ਸਾਂਝਾ ਅਧਿਆਪਕ ਮੋਰਚਾ ਮਾਨਸਾ ਦੇ ਨਰਿੰਦਰ ਸਿੰਘ ਮਾਖਾ, ਪਰਮਿੰਦਰ ਸਿੰਘ ਨੇ ਪਟਿਆਲਾ ਵਿੱਚ ਰੁਜ਼ਗਾਰ ਮੰਗਣ ਗਏ ਬੇਰੁਜਗਾਰਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦੀ ਬੇਰੁਜ਼ਗਾਰਾਂ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦੀ ਰੈਗੂਲਰ ਭਰਤੀ ਕਰੇ।