‘ਆਪ’ ਆਗੂ ਅਕਾਲੀ ਦਲ ਵਿੱਚ ਸ਼ਾਮਲ
‘ਆਪ’ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਹਲਕਾ ਵਿਧਾਇਕ ਉਗੋਕੇ ਦੇ ਪੀ ਏ ਰਹਿ ਚੁੱਕੇ ਸੁਰਿੰਦਰ ਸਿੰਘ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਇਸ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
Advertisement
‘ਆਪ’ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਹਲਕਾ ਵਿਧਾਇਕ ਉਗੋਕੇ ਦੇ ਪੀ ਏ ਰਹਿ ਚੁੱਕੇ ਸੁਰਿੰਦਰ ਸਿੰਘ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਇਸ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਰਿੰਦਰ ਸਿੰਘ ਦਾ ਪਾਰਟੀ ’ਚ ਆਉਣ ’ਤੇ ਸਵਾਗਤ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੀਆਂ ਪੰਜਾਬ ਮਾਰੂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਪਿਛਲੇ ਸਮੇਂ ਵਿਚ ਹੋਈਆਂ ਗ਼ਲਤੀਆਂ ਨੂੰ ਸੁਧਾਰ ਕੇ ਮੁੜ ਪੰਜਾਬ ਪੰਜਾਬੀਅਤ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ ਬਣਾ ਕੇ ਆਪਣੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੇਖਣਾ ਚਾਹੁੰਦੇ ਹਨ। ਇਸ ਮੌਕੇ ਸੁਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਯਤਨ ਕਰਨਗੇ।
Advertisement
Advertisement
